ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, ਸੂਬੇ ਦੇ 500 ਪਿੰਡਾਂ ਨੂੰ ਜਲਦ ਬਣਾਇਆ ਜਾਵੇਗਾ ਸਮਾਰਟ ਪਿੰਡ

 ਮੰਤਰੀ ਕੁਲਦੀਪ ਧਾਲੀਵਾਲ ਦਾ ਵੱਡਾ ਬਿਆਨ, ਸੂਬੇ ਦੇ 500 ਪਿੰਡਾਂ ਨੂੰ ਜਲਦ ਬਣਾਇਆ ਜਾਵੇਗਾ ਸਮਾਰਟ ਪਿੰਡ

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਸਾਰੇ ਮਸਲੇ ਹੱਲ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ, ਸਿਹਤ, ਸਿੱਖਿਆ ਅਤੇ ਵਪਾਰ ਨੂੰ ਪਹਿਲ ਦੇਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲੇ ਪੜ੍ਹਾਅ ਤਹਿਤ ਪੰਜਾਬ ਦੇ 500 ਪਿੰਡਾਂ ਨੂੰ ਜਲਦ ਸਮਾਰਟ ਪਿੰਡ ਬਣਾਇਆ ਜਾਵੇਗਾ।

Dhanora's transformation into a smart village

ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਖੇਡਾਂ ਤੋਂ ਇਲਾਵਾ ਹੋਰ ਵੀ ਜਿੰਨ੍ਹੀਆਂ ਸੁੱਖ-ਸਹੂਲਤਾਂ ਸ਼ਹਿਰਾਂ ’ਚ ਮਿਲਦੀਆਂ ਹਨ, ਉਹ ਜਲਦ ਹੀ ਪਿੰਡਾਂ ਵਿੱਚ ਮਿਲਣਗੀਆਂ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਐਨਆਰਆਈਜ਼ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ 3-4 ਹਫ਼ਤਿਆਂ ਤੋਂ ਐਨਆਰਆਈਜ਼ ਦੀਆਂ ਸਮੱਸਿਆਵਾਂ ਨੂੰ ਸੁਣ ਰਹੀ ਹੈ। ਉਨ੍ਹਾਂ ਕਿਹਾ ਕਿ ਜੋ-ਜੋ ਪੰਜਾਬ ਬਾਹਰ ਵਸਦੇ ਹਨ ਉਹ ਆਪਣੇ ਪਿੰਡ ਦੇ ਵਿਕਾਸ ਲਈ ਕੁਝ ਨਾ ਕੁਝ ਸਹਿਯੋਗ ਜ਼ਰੂਰ ਦੇਣ। ਇਸ ਮੌਕੇ ਉਨ੍ਹਾਂ ਸਮੂਹ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਦੇ ਆਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਐਨਆਰਆਈਜ਼ ਦੇ ਕਰੀਬ 650 ਕੇਸ ਵੱਖ-ਵੱਖ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨੂੰ ਸੌਂਪੇ ਹੋਏ ਹਨ, ਜਿਨ੍ਹਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਮੰਤਰੀ ਨੇ ਅੱਗੇ ਕਿਹਾ ਕਿ ਬਠਿੰਡਾ ਵਿਖੇ ਅਪ੍ਰੈਲ ’ਚ ਦੁਬਾਰਾ ਫਿਰ ਐਨਆਰਆਈਜ਼ ਦੀਆਂ ਸਮੱਸਿਆਵਾਂ ਨੂੰ ਸੁਨਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ।

ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਬਾਹਰਲੇ ਦੇਸ਼ਾਂ ਵਿੱਚ ਪੰਜਾਬੀਆਂ ਨੇ ਆਪਣੀ ਹੱਡ ਤੋੜ ਮਿਹਨਤ ਸਦਕਾ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ਅਤੇ ਪੜ੍ਹ-ਲਿਖ ਕੇ ਉੱਚ ਅਹੁੱਦਿਆਂ ਤੇ ਪਹੁੰਚੇ ਹਨ ਤੇ ਆਪਣੇ ਦੇਸ਼, ਪੰਜਾਬ ਅਤੇ ਪਰਿਵਾਰ ਨੂੰ ਬੁਲੰਦੀਆਂ ਤੇ ਲੈ ਕੇ ਗਏ ਹਨ।

Leave a Reply

Your email address will not be published. Required fields are marked *