ਮੰਤਰੀ ਕੁਲਦੀਪ ਧਾਲੀਵਾਲ ਨੇ ਐਨਆਰਆਈਜ਼ ਲਈ ਕੀਤਾ ਵੱਡਾ ਫ਼ੈਸਲਾ, ਮਿਲੇਗੀ ਇਹ ਸਹੂਲਤ

 ਮੰਤਰੀ ਕੁਲਦੀਪ ਧਾਲੀਵਾਲ ਨੇ ਐਨਆਰਆਈਜ਼ ਲਈ ਕੀਤਾ ਵੱਡਾ ਫ਼ੈਸਲਾ, ਮਿਲੇਗੀ ਇਹ ਸਹੂਲਤ

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈਜ਼ ਨੂੰ ਵੱਡੀ ਸਹੂਲਤ ਦਿੱਤੀ ਹੈ। ਉਹਨਾਂ ਕਿਹਾ ਕਿ ਸੂਬੇ ਦੇ ਐੱਨ.ਆਰ.ਆਈ. ਥਾਣਿਆਂ ਵਿਚ ਐੱਨ.ਆਰ.ਆਈਜ਼ ਦੇ ਮਾਮਲਿਆਂ ਨੂੰ ਪੂਰੀ ਪਹਿਲ ਦਿੱਤੀ ਜਾਵੇਗੀ ਅਤੇ ਇਸ ਦੇ ਲਈ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।

Can 5G Networks Lead To A Flight Crash: Why Air India, Emirates, Lufthansa  And Other Airlines Are Cancelling Flights to US

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐੱਨ.ਆਰ.ਆਈ. ਥਾਣਿਆਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਫੰਡ ਵੀ ਦਿੱਤੇ ਹਨ ਅਤੇ ਇਨ੍ਹਾਂ ਥਾਣਿਆਂ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇਗੀ ਤਾਂ ਜੋ ਇਨਸਾਫ਼ ਲਈ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਨੇ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਐਨਆਰਆਈ ਵਿੰਗ ਵੱਲੋਂ ਕਰਵਾਏ ਗਏ ਇੱਕ ਦਿਨ ਸੂਬਾ ਪੱਧਰੀ ਸਿਖਲਾਈ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਹਿੱਤਾਂ ਦਾ ਧਿਆਨ ਰੱਖਣਾ ਸਰਕਾਰ ਦਾ ਪਹਿਲਾ ਫਰਜ਼ ਹੈ।

Leave a Reply

Your email address will not be published.