ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਲਈ ਲਿਆ ਅਹਿਮ ਫ਼ੈਸਲਾ, ਸਿੱਧਾ ਬੈਂਕ ਖਾਤਿਆਂ ’ਚ ਜਾਵੇਗਾ ਭੱਤਾ

 ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਲਈ ਲਿਆ ਅਹਿਮ ਫ਼ੈਸਲਾ, ਸਿੱਧਾ ਬੈਂਕ ਖਾਤਿਆਂ ’ਚ ਜਾਵੇਗਾ ਭੱਤਾ

ਸਰਕਾਰ ਸੂਬੇ ਦੇ ਵੱਖ-ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਹ ਪ‍੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਕਮਿਊਨਿਟੀ ਬੇਸਡ ਈਵੈਂਟ ਸਕੀਮ’ ਅਧੀਨ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ ਮਿਲਣ ਵਾਲਾ ਭੱਤਾ, ਜਿਹੜਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰਾਂ ਰਾਹੀਂ ਆਂਗਣਵਾੜੀ ਵਰਕਰਾਂ ਨੂੰ ਮਿਲਦਾ ਸੀ, ਨੂੰ ਕਈ ਵਾਰ ਆਂਗਣਵਾੜੀ ਵਰਕਰਾਂ ਤੱਕ ਪਹੁੰਚਾਉਣ ’ਚ ਦੇਰੀ ਹੋ ਜਾਂਦੀ ਸੀ।

Five anganwadis at Kumbra village sans ration for months

ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਕੀਤਾ ਹੈ ਕਿ ਹੁਣ ਇਹ ਭੱਤਾ ਹੋਰ ਤੇਜ਼ੀ ਨਾਲ ਸਿੱਧੇ ਤੌਰ ’ਤੇ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ’ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਯੂਨੀਅਨਾਂ ਦੀ ਵੀ ਇਹ ਮੁੱਖ ਮੰਗ ਸੀ, ਜਿਸ ’ਤੇ ਵਿਚਾਰ ਕਰਦਿਆਂ ਸਰਕਾਰ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਹਾਇਤਾ ਤਿੰਨ ਕਿਸ਼ਤਾਂ ’ਚ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਫ਼ੈਸਲਾ ਲਿਆ ਗਿਆ ਹੈ ਕਿ ਇਸ ਸਕੀਮ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਵੀ ਸਮਾਂਬੱਧ ਤਰੀਕੇ ਨਾਲ ਸਿੱਧੇ ਤੌਰ ’ਤੇ ਲਾਭਪਾਤਰੀਆਂ ਦੇ ਖਾਤਿਆਂ ’ਚ ਭੇਜੀ ਜਾਵੇਗੀ।

Leave a Reply

Your email address will not be published. Required fields are marked *