ਮੰਤਰੀ ਧਾਲੀਵਾਲ ਦੇ ਬਿਆਨ ਤੋਂ ਬਾਅਦ ਗਰਮਾਇਆ ਮਾਹੌਲ, ਨਰੇਗਾ ਕਾਮਿਆਂ ਵੱਲੋਂ ਜ਼ੋਰਦਾਰ ਵਿਰੋਧ

 ਮੰਤਰੀ ਧਾਲੀਵਾਲ ਦੇ ਬਿਆਨ ਤੋਂ ਬਾਅਦ ਗਰਮਾਇਆ ਮਾਹੌਲ, ਨਰੇਗਾ ਕਾਮਿਆਂ ਵੱਲੋਂ ਜ਼ੋਰਦਾਰ ਵਿਰੋਧ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਬਿਆਨ ਤੇ ਨਰੇਗਾ ਕਾਮਿਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਫ਼ਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਬਾਹਰ ਨਰੇਗਾ ਕਾਮਿਆਂ ਨੇ ਧਰਨਾ ਲਾਇਆ ਹੈ। ਮੰਤਰੀ ਵੱਲੋਂ ਬੀਤੇ ਦਿਨੀਂ ਜਾਰੀ ਕੀਤੇ ਗਏ ਬਿਆਨ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ ਜਿਸ ਦਾ ਵਿਰੋਧ ਹੁਣ ਨਰੇਗਾ ਕਾਮਿਆਂ ਵੱਲੋਂ ਕੀਤਾ ਜਾ ਰਿਹਾ ਹੈ।

Not a waste until wasted

ਫ਼ਾਜ਼ਿਲਕਾ ਦੇ ਡੀਸੀ ਦਫ਼ਤਰ ਦੇ ਬਾਹਰ ਨਰੇਗਾ ਕਾਮਿਆਂ ਵੱਲੋਂ ਗੇਟ ਦੇ ਬਾਹਰ ਕੜੁੱਕਾ ਫਸਾ ਦਿੱਤਾ ਗਿਆ ਤੇ ਰਸਤਾ ਬੰਦ ਕਰ ਕੇ ਧਰਨਾ ਲਾ ਦਿੱਤਾ ਗਿਆ।

ਨਰੇਗਾ ਵਰਕਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਬਿਆਨ ਜਾਰੀ ਕੀਤਾ ਗਿਆ ਕਿ ਨਰੇਗਾ ਕਿਰਤੀ ਜ਼ਿਮੀਂਦਾਰਾਂ ਦੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨਗੇ ਜਿਸ ਤੋਂ ਬਾਅਦ ਉਹਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਸ ਬਿਆਨ ਨੂੰ ਵਾਪਸ ਲੈਣ ਦੀ ਗੱਲ ਆਖੀ ਹੈ।

Leave a Reply

Your email address will not be published.