ਮੰਤਰੀ ਧਾਲੀਵਾਲ ਨੇ ਸੁਣੀਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ, ਮੌਕੇ ’ਤੇ ਹੀ ਕੀਤਾ ਨਿਪਟਾਰਾ

 ਮੰਤਰੀ ਧਾਲੀਵਾਲ ਨੇ ਸੁਣੀਆਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਸ਼ਿਕਾਇਤਾਂ, ਮੌਕੇ ’ਤੇ ਹੀ ਕੀਤਾ ਨਿਪਟਾਰਾ

ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸ਼ਿਕਇਤਾਂ ਸੁਣੀਆਂ। ਉਹਨਾਂ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਉਣ ਦੇਣ। ਧਾਲੀਵਾਲ ਨੇ ਦਾਣਾ ਮੰਡੀ ਸੈਲਾਂ ਤੇ ਦਾਣਾ ਮੰਡੀ ਗੜ੍ਹਸ਼ੰਕਰ ਦੀਆਂ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਸੁਣੀਆਂ।

Image

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦ ਤੋਂ ਬਾਅਦ ਅਦਾਇਗੀ 24 ਘੰਟਿਆਂ ਦੇ ਅੰਦਰ-ਅੰਦਰ ਹੋ ਜਾਣੀ ਚਾਹੀਦੀ ਹੈ ਜੇ ਅਦਾਇਗੀ ਕਰਨ ਵਿੱਚ ਕੋਈ ਦੇਰੀ ਹੋਈ ਤਾਂ ਮੁੱਖ ਮੰਤਰੀ ਖ਼ੁਦ ਇਸ ਦਾ ਨੋਟਿਸ ਲੈ ਸਕਦੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਵਿਗੜੇ ਢਾਂਚੇ ਨੂੰ ਠੀਕ ਕਰਨ ਦੀ ਕੋਸ਼ਿਸ਼ ਕੀਤੀ ਹੈ ਤੇ ਹੁਣ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Image

ਉਹਨਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਜੇ ਉਹਨਾਂ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧੇ ਤੌਰ ਤੇ ਉਹਨਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਦੋਵੇਂ ਫ਼ਸਲਾਂ ਮੰਡੀਆਂ ਵਿੱਚੋਂ ਆਸਾਨੀ ਨਾਲ ਚੁਕਵਾਈਆਂ ਹਨ। ਅਪ੍ਰੈਲ ਵਿੱਚ ਕਣਕ ਦੀ ਫ਼ਸਲ ਦੀ ਖ਼ਰੀਦ ਆਰਾਮ ਨਾਲ ਕੀਤੀ ਗਈ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਗਈ।

ਇਸ ਦੇ ਨਾਲ ਹੀ ਉਹਨਾਂ ਨੇ ਰੋਪੜ ਅਨਾਜ ਮੰਡੀ ਦਾ ਜਾਇਜ਼ਾ ਲਿਆ। ਇਸ ਸਬੰਧੀ ਉਹਨਾਂ ਕਿਹਾ ਕਿ, ਅੱਜ ਰਾਤ ਦੇ ਟਾਈਮ ਅਨਾਜ਼ ਮੰਡੀ ਰੋਪੜ ਵਿਖੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਇਸ ਦੌਰਾਨ ਝੋਨੇ ਦੀ ਚੁਕਾਈ ਯਕੀਨੀ ਬਣਾਉਣ ਲਈ DFSC ਨੂੰ ਫੋਨ ਤੇ ਨਾਰਦੇਸ਼ ਦਿੱਤੇ l ਇਸ ਦੌਰਾਨ ਸਾਡੇ ਨਾਲ ਰੂਪਨਗਰ ਦੇ MLA ਸ੍ਰੀ ਦਾਨੇਸ਼ ਚੱਢਾ ਮਜੂਦ ਸਨ। 

Leave a Reply

Your email address will not be published.