ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਲਾਇਆ 2 ਲੱਖ ਰੁਪਏ ਜ਼ੁਰਮਾਨਾ

 ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਲਾਇਆ 2 ਲੱਖ ਰੁਪਏ ਜ਼ੁਰਮਾਨਾ

ਮੰਤਰੀ ਹਰਜੋਤ ਸਿੰਘ ਬੈਂਸ ਨੇ ਨਿਊ ਚੰਡੀਗੜ੍ਹ ਦੇ ਈਕੋ ਸਿਟੀ-2 ਵਿਖੇ 2 ਲੱਖ ਮੀਟ੍ਰਿਕ ਟਨ ਸਮਰੱਥਾ ਰੇਤ ਅਤੇ ਬਜਰੀ ਦੇ ਪਹਿਲੇ ਸਰਕਾਰੀ ਵਿਕਰੀ ਕੇਂਦਰ ਦਾ ਉਦਘਾਟਨ ਕੀਤਾ। ਇੱਥੇ ਰੇਤ ਅਤੇ ਬਜਰੀ ਦੀ ਕੀਮਤ 28 ਰੁਪਏ ਪ੍ਰਤੀ ਘਣ ਫੁੱਟ ਰੱਖੀ ਗਈ ਹੈ। ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਰੇਤ ਮਾਫ਼ੀਆ ਨੂੰ ਨੱਥ ਪਾਉਣ ਵਿੱਚ ਵੱਡੀ ਮਦਦ ਮਿਲੇਗੀ।

Image

ਉਹਨਾਂ ਅੱਗੇ ਕਿਹਾ ਕਿ ਜਦੋਂ ਤੋਂ ਸਰਕਾਰ ਨੇ ਮਾਈਨਿੰਗ ਦਾ ਕੰਮ ਆਪਣੇ ਹੱਥਾਂ ਵਿੱਚ ਲਿਆ ਹੈ। ਮੰਤਰੀ ਨੇ ਕਿਹਾ ਕਿ ਸੂਬੇ ਨੂੰ  ਹਾਈਕੋਰਟ ਤੋਂ ਰਾਹਤ ਮਿਲਣ ਉਪਰੰਤ ਇਹ ਕੀਮਤ 15 ਜਾਂ 16 ਰੁਪਏ ਪ੍ਰਤੀ ਘਣ ਫੁੱਟ ਤੱਕ ਹੇਠਾਂ ਆਉਣ ਦੀ ਸੰਭਾਵਨਾ ਹੈ। ਮੰਤਰੀ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ 2 ਲੱਖ ਰੁਪਏ ਦੇ ਜ਼ੁਰਮਾਨੇ ਕੀਤੇ ਗਏ ਹਨ।

Image

ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 11 ਨਵੰਬਰ 2022 ਨੂੰ ਸੂਬੇ ਵਿੱਚ ਸਾਰੀਆਂ ਮਾਈਨਿੰਗ ਗਤੀਵਿਧੀਆਂ ਤੇ ਪਾਬੰਦੀ ਲਾ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਰੇਤ ਅਤੇ ਬਜਰੀ ਮੁਹੱਈਆ ਕਰਵਾਉਣ ਦੀ ਆਪਣੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਤੋਂ ਬਾਹਰੋਂ ਇਸ ਦਾ ਪ੍ਰਬੰਧ ਕੀਤਾ ਹੈ ਅਤੇ ਹੁਣ ਤੱਕ ਲੋਕਾਂ ਨੂੰ 90000 ਮੀਟ੍ਰਿਕ ਟਨ ਦੀ ਸਪਲਾਈ ਕੀਤੀ ਜਾ ਚੁੱਕੀ ਹੈ।

Leave a Reply

Your email address will not be published. Required fields are marked *