ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਦੀਆਂ ਦੇ ਸਨਮੁੱਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ

 ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਦੀਆਂ ਦੇ ਸਨਮੁੱਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁੱਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਦੀਆਂ ਵਧਣ ਦੇ ਮੱਦੇਨਜ਼ਰ ਸੂਬੇ ਦੇ ਮੱਛੀ ਪਾਲਕਾਂ ਨੂੰ ਕਿਸੇ ਕਿਸਮ ਦੇ ਨੁਕਸਾਨ ਤੋਂ ਬਚਣ ਲਈ ਤਲਾਬਾਂ ਵਿੱਚ ਪਾਣੀ ਦਾ ਪੱਧਰ 6-7 ਫੁੱਟ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਮੱਛੀ ਨੂੰ ਠੰਡ ਦੀ ਮਾਰ ਤੋਂ ਬਚਾਇਆ ਜਾ ਸਕੇ।

تويتر \ Government of Punjab على تويتر: "Transport Minister Laljit Singh  Bhullar disclosed that Punjab Transport Department has collected total  revenue of ₹1957.64 crore with an increase of ₹608.21 crore in its

ਇਸ ਤੋਂ ਇਲਾਵਾ ਤਾਪਮਾਨ ਮੁਤਾਬਕ ਮੱਛੀ ਦੀ ਖ਼ੁਰਾਕ ਘਟਾਉਣ, ਜੈਵਿਕ ਖਾਦਾਂ ਦੀ ਵਰਤੋਂ ਘਟਾਉਣ/ਬੰਦ ਕਰਨ, ਸਵੇਰ ਦੇ ਸਮੇਂ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਤਲਾਅ ਵਿੱਚ ਤਾਜ਼ਾ ਪਾਣੀ/ਏਰੀਏਟਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ਮੁਤਾਬਕ ਮੱਛੀ ਪਾਲਕਾਂ ਨੂੰ ਆਕਸੀਜਨ ਦੀਆਂ ਗੋਲੀਆਂ ਜਾਂ ਪਾਊਡਰ ਆਪਣੇ ਫ਼ਾਰਮਾਂ ਤੇ ਲਾਜ਼ਮੀ ਤੌਰ ਤੇ ਰੱਖਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *