ਮੰਤਰੀ ਹਰਭਜਨ ਸਿੰਘ ਈਟੀਓ ਨੇ 10 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

 ਮੰਤਰੀ ਹਰਭਜਨ ਸਿੰਘ ਈਟੀਓ ਨੇ 10 ਜੂਨੀਅਰ ਡਰਾਫਟਸਮੈਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਲੋਕ ਨਿਰਮਾਣ ਕੰਪਨੀ ਹਰਭਜਨ ਸਿੰਘ ਈਟੀਓ ਨੇ ਪੀਐਸਪੀਸੀਐਲ ਗੈਸਟ ਹਾਊਸ ਵਿਖੇ 10 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਇਸ ਦੀ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ 11/10/2022 ਨੂੰ 93 ਜੇਡੀਐਮਜ਼ ਅਤੇ 18 ਜੂਨੀਅਰ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਉਨਾਂ ਕਿਹਾ ਕਿ 81 ਹੋਰ ਜੇ.ਡੀ.ਐਮਜ਼. ਅਤੇ 201 ਜੂਨੀਅਰ ਇੰਜੀਨੀਅਰਾਂ(ਸਿਵਲ) ਦੀ ਨਿਯੁਕਤੀ ਸਬੰਧੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਉਨਾਂ ਨੂੰ ਵੀ ਜਲਦ ਭਰਤੀ ਕੀਤਾ ਜਾਵੇਗਾ।

Image

ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਨਾਂ ਨੂੰ ਨੌਕਰੀਆਂ ਦੇ ਕੇ ਆਪਣੀ ਜਿੰਮੇਵਾਰੀ ਪੂਰੀ ਕੀਤੀ ਹੈ ਅਤੇ ਹੁਣ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨਾ ਉਨਾਂ(ਨਵ-ਨਿਯੁਕਤ ਕਰਮਚਾਰੀ) ਦਾ ਫਰਜ ਹੈ। ਉਨਾਂ ਕਿਹਾ ਕਿ ਉਕਤ ਜੇ.ਡੀ.ਐਮਜ਼ ਦੀ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

ਉਨਾਂ ਅੱਗੇ ਦੱਸਿਆ ਕਿ ਮ੍ਰਿਤਕ ਸਰਕਾਰੀ ਕਰਮਚਾਰੀਆਂ ਦੇ ਆਸਰਿਤਾਂ ਨੂੰ ਨਿਯੁਕਤੀਆਂ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਪਹਿਲਾਂ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ ਸਿਸਟਮ ਵਿੱਚ ਸੁਧਾਰ ਕੀਤਾ ਗਿਆ ਹੈ। ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਵਿੱਚ ਹੁਣ ਤੱਕ 33 ਆਸਰਿਤਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਸਬੰਧੀ ਇੱਕ ਵੀ ਅਰਜੀ ਬਕਾਇਆ ਨਹੀਂ ਹੈ।

 

Leave a Reply

Your email address will not be published.