ਮੱਧ ਪ੍ਰਦੇਸ਼ ਤੋਂ ਪੰਜਾਬ ਆ ਰਿਹਾ ਨਾਗਦਾ ਪ੍ਰੋਜੈਕਟ! ਪੰਜਾਬ ਨੂੰ ਹੋਵੇਗਾ ਲਾਭ! ਮੰਤਰੀ ਨੇ ਦਿੱਤੀਆਂ ਹਿਦਾਇਤਾਂ

 ਮੱਧ ਪ੍ਰਦੇਸ਼ ਤੋਂ ਪੰਜਾਬ ਆ ਰਿਹਾ ਨਾਗਦਾ ਪ੍ਰੋਜੈਕਟ! ਪੰਜਾਬ ਨੂੰ ਹੋਵੇਗਾ ਲਾਭ! ਮੰਤਰੀ ਨੇ ਦਿੱਤੀਆਂ ਹਿਦਾਇਤਾਂ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਰਿਆਈ ਪਾਣੀ ਤੇ ਆਧਾਰਤ ਬਹੁ ਪਿੰਡਾਂ ਵਾਲੀ ਜਲ ਸਪਲਾਈ ਸਕੀਮ ਨਾਗਦਾ ਦੇ ਵਫ਼ਦ ਸਮੇਤ ਦੌਰਾ ਕੀਤਾ। ਇਸ ਸਕੀਮ ਰਾਹੀਂ 22 ਪਿੰਡਾਂ ਨੂੰ ਜਲ ਸਪਲਾਈ ਕੀਤਾ ਜਾ ਰਿਹਾ ਹੈ। ਇਸ ਦੌਰੇ ਦਾ ਉਦੇਸ਼ ਪੰਜਾਬ ਦੇ ਮੈਗਾ ਪ੍ਰੋਜੈਕਟਾਂ ਦੀ ਵਿੱਤੀ ਅਤੇ ਤਕਨੀਕੀ ਸਥਿਰਤਾ ਸਬੰਧੀ ਗਿਆਨ ਹਾਸਲ ਕਰਨਾ ਸੀ ਤਾਂ ਜੋ ਲੰਬੇ ਸਮੇਂ ਤੱਕ ਪਾਣੀ ਦੀ ਗੁਣਵੱਤਾ ਨਾਲ ਪ੍ਰਭਾਵਿਤ ਪੰਜਾਬ ਦੇ ਪਿੰਡਾਂ ਨੂੰ ਸਾਫ਼ ਤੇ ਸੁਰੱਖਿਅਤ ਪਾਣੀ ਮੁਹੱਈਆ ਕਰਵਾਇਆ ਜਾ ਸਕੇ।

Image

ਮੰਤਰੀ ਜਿੰਪਾ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਨਾਗਦਾ ਵਿਖੇ ਚੰਬਲ ਦਰਿਆ ਤੇ ਬੰਨ੍ਹ ਲਗਾ ਕੇ ਪਾਣੀ ਨੂੰ ਇਕੱਠਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਵਾਟਰ ਟ੍ਰੀਟਮੈਂਟ ਪਲਾਂਟ ਵਿੱਚ ਇਸ ਦਾ ਸ਼ੁੱਧੀਕਰਨ ਅਤੇ ਕੀਟਾਣੂ ਮੁਕਤ ਕਰਨ ਤੋਂ ਬਾਅਦ ਪਲਾਂਟ ਦੀ ਟੈਂਕੀ ਰਾਹੀਂ 22 ਪਿੰਡਾਂ ਦੀਆਂ ਟੈਂਕੀਆਂ ਵਿੱਚ ਭੇਜਿਆ ਜਾਂਦਾ ਹੈ। ਸਬੰਧਤ ਗ੍ਰਾਮ ਪੰਚਾਇਤਾਂ ਅਤੇ ਜਲ ਤੇ ਸੈਨੀਟੇਸ਼ਨ ਕਮੇਟੀਆਂ ਵੱਲੋਂ ਖਪਤਕਾਰਾਂ ਕੋਲੋਂ 80 ਰੁਪਏ ਪ੍ਰਤੀ ਮਹੀਨਾ ਪ੍ਰਤੀ ਘਰ ਦੇ ਹਿਸਾਬ ਨਾਲ ਮਹੀਨਾਵਾਰ ਬਿੱਲ ਵਸੂਲਿਆ ਜਾਂਦਾ ਹੈ।

ਸਾਰੇ 22 ਪਿੰਡਾਂ ਦੇ ਹਰੇਕ ਘਰ ਨੂੰ ਇਸ ਸਕੀਮ ਰਾਹੀਂ ਪਾਣੀ ਸਪਲਾਈ ਕੀਤਾ ਜਾਂਦਾ ਹੈ। ਇਸ ਪ੍ਰੋਜੈਕਟ ਦੀ ਖਾਸੀਅਤ ਇਹ ਹੈ ਕਿ ਸਾਰੇ 22 ਪਿੰਡਾਂ ਦੀਆਂ ਕਮੇਟੀਆਂ ਕੋਲ ਪਿਛਲੇ ਇੱਕ ਸਾਲ ਦੌਰਾਨ ਸਾਰੇ ਖਰਚੇ ਕਰਨ ਤੋਂ ਬਾਅਦ ਲਗਭਗ 8 ਤੋਂ 10 ਹਜ਼ਾਰ ਰੁਪਏ ਬੱਚਤ ਰਕਮ ਪਈ ਹੈ ਅਤੇ ਸਾਰੇ ਪਿੰਡ ਵਿੱਤੀ, ਤਕਨੀਕੀ ਤੇ ਸੰਸਥਾਗਤ ਢਾਂਚੇ ਦੀ ਸਥਿਰਤਾ ਨਾਲ ਚੱਲ ਰਹੇ ਹਨ।

ਜਿੰਪਾ ਨੇ ਇਸ ਪ੍ਰੋਜੈਕਟ ਨਾਲੇ ਜੁੜੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਲੋਕਾਂ ਤੋਂ ਉਨ੍ਹਾਂ ਦੇ ਤਜ਼ਰਬੇ ਪੁੱਛੇ। ਜਿੰਪਾ ਨੂੰ ਦੱਸਿਆ ਗਿਆ ਕਿ ਪਹਿਲਾਂ-ਪਹਿਲਾਂ ਪਾਣੀ ਦੇ ਬਿੱਲ ਇਕੱਠਾ ਕਰਨ ਵਿਚ ਕਾਫੀ ਮੁਸ਼ਕਿਲ ਆੳਂਦੀ ਸੀ ਪਰ ਮੱਧ ਪ੍ਰਦੇਸ਼ ਦੇ ਜਲ ਨਿਗਮ ਅਤੇ ਕਮੇਟੀਆ ਦੇ ਆਪਸੀ ਸਹਿਯੋਗ ਤੇ ਸੂਚਨਾ, ਸਿੱਖਿਆ ਤੇ ਸੰਚਾਰ ਗਤੀਵਿਧੀਆਂ ਸਦਕਾ ਹੁਣ ਇਹ ਸਮੱਸਿਆ ਖਤਮ ਹੋ ਗਈ ਹੈ।

ਹੁਣ ਸਾਰੇ ਪਿੰਡ ਵਾਸੀ ਸੁਰੱਖਿਅਤ ਤੇ ਸਾਫ ਪਾਣੀ ਦੀ ਅਹਿਮੀਅਤ ਨੂੰ ਸਮਝਦਿਆਂ ਹਰ ਮਹੀਨੇ ਸਮੇਂ ਸਿਰ ਬਿੱਲ ਦਿੰਦੇ ਹਨ। ਜਿੰਪਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਚੱਲ ਰਹੀਆਂ ਨਹਿਰੀ ਅਤੇ ਦਰਿਆਈ ਪਾਣੀ ‘ਤੇ ਆਧਾਰਤ ਉਸਾਰੇ ਜਾ ਰਹੇ ਪ੍ਰੋਜੈਕਟਾਂ ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੈ ਜਿੱਥੇ ਪੰਜਾਬ ਦੇ ਸਾਰੇ ਪੇਂਡੂ ਘਰਾਂ ‘ਚ ਪਾਈਪਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *