ਯੁਵਰਾਜ ਸਿੰਘ ਦੀ ਕੋਰੋਨਾ ਮਰੀਜ਼ਾਂ ਲਈ ਨਵੀਂ ਪਹਿਲ, 1000 ਬੈੱਡਾਂ ਦਾ ਕੀਤਾ ਐਲਾਨ

ਕੋਰੋਨਾ ਵਾਇਰਸ ਦੇ ਮੁਸ਼ਕਿਲ ਹਾਲਾਤਾਂ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਵਿੱਚ ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਯੁਵਰਾਜ ਸਿੰਘ ਦੀ ਫਾਉਂਡੇਸ਼ਨ ਯੂਵੀਕੈਨ ਨੇ ਭਾਰਤ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀ ਦੇਖਭਾਲ ਲਈ ਵੱਖ-ਵੱਖ ਹਸਪਤਾਲਾਂ ਵਿੱਚ 1000 ਬੈੱਡ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਉਹਨਾਂ ਕਿਹਾ ਕਿ ਇਹ ਪਹਿਲ ਵਨਡਿਜਿਟਲ ਐਂਟਰਟੇਨਮੈਂਟ ਨਾਲ ਸਾਂਝੇਦਾਰੀ ਵਿੱਚ ਸ਼ੁਰੂ ਕੀਤੀ ਜਾਵੇਗੀ। ਮਰੀਜ਼ਾਂ ਦੀ ਦੇਖਭਾਲ ਲਈ ਅਕਸੀਜਨ ਸਹੂਲਤਾਂ, ਵੈਂਟੀਲੇਟਰ ਤੇ ਬੀਆਈਪੀਏਪੀ ਮਸ਼ੀਨਾਂ ਤੇ ਹੋਰ ਜ਼ਰੂਰੀ ਡਾਕਟਰੀ ਉਪਕਰਨਾਂ ਨਾਲ ਲੈਸ ਬਿਸਤਰੇ ਪ੍ਰਦਾਨ ਕਰਨਾ ਹੈ।
ਯੁਵਰਾਜ ਨੇ ਅੱਗੇ ਕਿਹਾ ਕਿ ਕੋਵਿਡ-19 ਕਾਰਨ ਬਹੁਤ ਸਾਰੇ ਅਪਣਿਆਂ ਦੀ ਜਾਨ ਚਲੀ ਗਈ ਹੈ। ਲੋਕ ਆਕਸੀਜਨ, ਆਈਸੀਯੂ ਬਿਸਤਰੇ ਤੇ ਹੋਰ ਜ਼ਰੂਰੀ ਸਹੂਲਤਾਂ ਲਈ ਭਟਕ ਰਹੇ ਹਨ। ਉਹਨਾਂ ਨੇ ਹੁਣ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਉਤਰਾਖੰਡ, ਰਾਜਸਥਾਨ, ਤੇਲੰਗਾਨਾ, ਕਰਨਾਟਕ ਤੇ ਮੱਧ ਪ੍ਰਦੇਸ਼ ਦੇ ਹਸਪਤਾਲਾਂ ਵਿੱਚ ਬੈੱਡ ਲਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੀ ਪਹਿਲੀ ਲਹਿਰ ਦੌਰਾਨ ਵੀ ਯੁਵਰਾਜ ਸਿੰਘ ਲੋਕਾਂ ਦੀ ਮਦਦ ਲਈ ਅੱਗੇ ਆਏ ਸੀ।
