News

ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ, 6 ਘੰਟਿਆਂ ਲਈ ਜੰਗ ਰੋਕਣ ਲਈ ਤਿਆਰ

ਰੂਸ ਵੱਲੋਂ ਖਾਰਕਿਵ ਵਿੱਚ ਜਾਰੀ ਹਮਲਿਆਂ ਅਤੇ ਯੂਕਰੇਨ ਤੇ ਭਾਰਤੀਆਂ ਨੂੰ ਬੰਧੀ ਬਣਾਏ ਜਾਣ ਦੇ ਇਲਜ਼ਾਮਾਂ ਦੇ ਚਲਦੇ ਭਾਰਤੀ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਖਾਰਕਿਵ ਵਿੱਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਰੂਸ ਨੇ 6 ਘੰਟੇ ਲਈ ਜੰਗ ਰੋਕਣ ਲਈ ਸਹਿਮਤੀ ਜਤਾਈ ਹੈ। ਖਾਰਕੀਵ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਆਲੇ-ਦੁਆਲੇ ਦੇ ਦੇਸ਼ਾਂ ਦੀਆਂ ਸਰਹੱਦਾਂ ਤੱਕ ਸੁਰੱਖਿਅਤ ਢੰਗ ਨਾਲ ਲਿਜਾਣ ਲਈ ਇਹ ਕਦਮ ਚੁੱਕਿਆ ਗਿਆ ਹੈ।

How to Buy Ukraine War Bonds? Investors Look to Risky Bet to Help Show  Support - Bloomberg

ਦੱਸ ਦਈਏ ਕਿ ਬੁੱਧਵਾਰ ਰਾਤ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਕੀਤੀ ਸੀ। ਇਸ ਦੌਰਾਨ ਪੀਐਮ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਦਾ ਮੁੱਦਾ ਚੁੱਕਿਆ ਸੀ। ਰੂਸ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਸੀ ਕਿ ਰੂਸ ਹਰ ਸੰਭਵ ਮਦਦ ਲਈ ਤਿਆਰ ਹੈ।

ਵਲਾਦੀਮੀਰ ਪੁਤਿਨ ਨੇ ਭਰੋਸਾ ਦਿੱਤਾ ਕਿ ਭਾਰਤੀ ਵਿਦਿਆਰਥੀਆਂ ਨੂੰ ਜੰਗੀ ਖੇਤਰ ਤੋਂ ਸੁਰੱਖਿਅਤ ਬਾਹਰ ਕੱਢ ਕੇ ਭਾਰਤ ਭੇਜਣ ਲਈ ਸਾਰੀਆਂ ਜ਼ਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਰੂਸੀ ਫੌਜ ਇਸ ਦਿਸ਼ਾ ਵਿੱਚ ਹਰ ਸੰਭਵ ਕੋਸ਼ਿਸ਼ ਕਰੇਗੀ।  

Click to comment

Leave a Reply

Your email address will not be published.

Most Popular

To Top