ਯੂਕਰੇਨ-ਰੂਸ ਜੰਗ ਵਿਚਾਲੇ ਵਧੀ ਜੰਗ, ਯੂਕਰੇਨ ‘ਚ ਫਸੇ ਭਾਰਤੀਆਂ ਲਈ ਹੈਲਪਲਾਈਨ ਨੰਬਰ
By
Posted on

ਪਿਛਲੇ ਕੁਝ ਦਿਨਾਂ ਤੋਂ ਯੂਕਰੇਨ ਅਤੇ ਰੂਸ ਵਿਚਾਲੇ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਦੇ ਨਾਲ ਭਾਰਤ ਦੀ ਚਿੰਤਾ ਵੀ ਵੱਧ ਗਈ ਹੈ। ਇਸ ਦੇ ਚੱਲਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਦੱਸਿਆ ਕਿ ਯੂਕਰੇਨ ਦੀ ਸਥਿਤੀ ਦੇ ਮੱਦੇਨਜ਼ਰ ਨਵੀਂ ਦਿੱਲੀ ਅਤੇ ਕੀਵ ‘ਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਮਦਦ ਲਈ ਇੱਕ ਹੈਲਪਲਾਈਨ ਨੰਬਰ ਅਤੇ ਈਮੇਲ ਜਾਰੀ ਕੀਤੀ ਗਈ ਹੈ, ਜਿਸ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
