News

ਯੂਕੇ ਦੇ ਗ੍ਰਹਿ ਵਿਭਾਗ ਨੇ ਨੀਰਵ ਮੋਦੀ ਨੂੰ ਭਾਰਤ ਲਿਆਉਣ ਦੀ ਦਿੱਤੀ ਮਨਜ਼ੂਰੀ

ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਨੂੰ ਬ੍ਰਿਟੇਨ ਦੇ ਗ੍ਰਹਿ ਵਿਭਾਗ ਨੇ ਮਨਜ਼ੂਰੀ ਦੇ ਦਿੱਤੀ ਹੈ। ਹੁਣ ਉਸ ਦਾ ਭਾਰਤ ਆਉਣਾ ਤੈਅ ਹੋ ਗਿਆ ਹੈ। ਫਰਵਰੀ ਵਿੱਚ ਬ੍ਰਿਟੇਨ ਦੀ ਵੈਸਟਮਿੰਸਟਰ ਕੋਰਟ ਵਿੱਚ ਨੀਰਵ ਦੀ ਹਵਾਲਗੀ ’ਤੇ ਆਖਰੀ ਸੁਣਵਾਈ ਹੋਈ ਸੀ। ਹੁਣ ਕੋਰਟ ਨੇ ਨੀਰਵ ਮੋਦੀ ਨੂੰ ਭਾਰਤ ਭੇਜਣ ਦੀ ਮਨਜ਼ੂਰੀ ਦੇ ਦਿੱਤੀ ਹੈ।

The fall of brand Nirav Modi- Business News

ਜੱਜ ਸੈਮੂਅਲ ਗੂਜੀ ਨੇ ਕਿਹਾ ਕਿ ਨੀਰਵ ਮੋਦੀ ਨੂੰ ਭਾਰਤ ਵਿੱਚ ਚੱਲ ਰਹੇ ਮੁਕੱਦਮੇ ਵਿੱਚ ਜਵਾਬ ਦੇਣਾ ਪਵੇਗਾ। ਨੀਰਵ ਮੋਦੀ ’ਤੇ ਪੀਐਨਬੀ ਤੋਂ ਕਰਜ਼ਾ ਲੈ ਕੇ ਕਰੀਬ 14 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ। ਜਦੋਂ ਇਹ ਘਟਲਾ ਪ੍ਰਸ਼ਾਸ਼ਨ ਤੱਕ ਪਹੁੰਚਿਆ ਤਾਂ ਉਹ ਜਨਵਰੀ 2018 ਵਿੱਚ ਭਾਰਤ ਛੱਡ ਕੇ ਫਰਾਰ ਹੋ ਗਿਆ ਸੀ।

ਜੱਜ ਗੂਜੀ ਨੇ ਅੱਗੇ ਕਿਹਾ ਕਿ ਕੋਰਟ ਨੇ ਨੀਰਵ ਮੋਦੀ ਦੀ ਮਾਨਸਿਕ ਸਥਿਤੀ ਠੀਕ ਨਾ ਹੋਣ ਦੀ ਦਲੀਲ ਵੀ ਖਾਰਜ ਕਰ ਦਿੱਤੀ ਹੈ। ਇਸ ਸਬੰਧੀ ਉਹਨਾਂ ਕਿਹਾ ਕਿ ਅਜਿਹਾ ਨਹੀਂ ਲਗਦਾ ਉਸ ਨੂੰ ਕੋਈ ਪਰੇਸ਼ਾਨੀ ਹੈ। ਕੋਰਟ ਨੇ ਮੁੰਬਈ ਦੀ ਆਰਥਰ ਰੋਡ ਜੇਲ੍ਹ ਦੀ ਬੈਰਕ ਨੰਬਰ-12 ਨੂੰ ਨੀਰਵ ਮੋਦੀ ਲਈ ਫਿੱਟ ਦੱਸਿਆ ਹੈ।

19 ਮਾਰਚ 2019 ਨੂੰ ਗ੍ਰਿਫ਼ਤਾਰ ਕੀਤੇ ਗਏ ਨੀਰਵ ਮੋਦੀ ’ਤੇ ਮਨੀ ਲਾਂਡ੍ਰਿੰਗ, ਸਬੂਤਾਂ ਨਾਲ ਛੇੜਛਾੜ ਅਤੇ ਗਵਾਹਾਂ ਨੂੰ ਡਰਾਉਣ ਦੀ ਸਾਜਿਸ਼ ਰਚਣ ਦਾ ਦੋਸ਼ ਹੈ। ਗ੍ਰਹਿ ਵਿਭਾਗ ਦੇ ਹਵਾਲਗੀ ਦੇ ਹੁਕਮਾਂ ’ਤੇ ਦਸਤਖ਼ਤ ਦਾ ਇਹ ਮਤਲਬ ਨਹੀਂ ਕਿ ਉਸ ਨੂੰ ਤੁਰੰਤ ਭਾਰਤ ਭੇਜਿਆ ਜਾਵੇਗਾ। ਗ੍ਰਹਿ ਵਿਭਾਗ ਦੀ ਮਨਜ਼ੂਰੀ ਦੇ ਬਾਵਜੂਦ ਹੁਣ ਨੀਰਵ ਮੋਦੀ ਹਾਈ ਕੋਰਟ ਵਿੱਚ ਅਪੀਲ ਕਰ ਸਕਦਾ ਹੈ।   

Click to comment

Leave a Reply

Your email address will not be published. Required fields are marked *

Most Popular

To Top