ਯੂਥ ਕਾਂਗਰਸ ਨੇ ਬੀਜੇਪੀ ਦਫ਼ਤਰ ‘ਤੇ ਟੰਗਿਆ ਮੋਦੀ ਦਾ ਪੁਤਲਾ

ਖੇਤੀ ਕਾਨੂੰਨ ਬਣਨ ਤੋਂ ਬਾਅਦ ਭਾਜਪਾ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ। ਉੱਥੇ ਹੀ ਪੀਐਮ ਨਰਿੰਦਰ ਮੋਦੀ ਦੇ ਲੋਕਾਂ ਵੱਲੋਂ ਪੁਤਲੇ ਫੂਕੇ ਜਾ ਰਹੇ ਹਨ। ਕਾਂਗਰਸ ਵੱਲੋਂ ਲੁਧਿਆਣਾ ਦੇ ਭਾਜਪਾ ਦਫ਼ਤਰ ਬਾਹਰ ਜੰਮਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਭਾਜਪਾ ਦਫ਼ਤਰ ‘ਤੇ ਟੰਗਿਆ ਗਿਆ। ਇਸ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲਿਸ ਪੁੱਜੀ ਤੇ ਹਾਲਾਤ ‘ਤੇ ਨਜ਼ਰ ਬਣਾਏ ਰੱਖੀ। ਲੁਧਿਆਣਾ ਤੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿੱਚ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।
ਇਹ ਵੀ ਪੜ੍ਹੋ: ਹੰਸ ਰਾਜ ਹੰਸ ਨੇ ਦਿੱਤਾ ਵੱਡਾ ਬਿਆਨ, “ਮੈਂ ਕਿਸਾਨਾਂ ਦੀ ਮੋਦੀ ਨਾਲ ਕਰਵਾਵਾਂਗਾ ਮੀਟਿੰਗ”
ਉਹਨਾਂ ਅੱਗੇ ਕਿਹਾ ਕਿ ਸਾਡੇ ਪੰਜਾਬ ਦੇ ਯੂਥ ਕਾਂਗਰਸ ਪ੍ਰਧਾਨ ਵੱਲੋਂ ਬੀਤੇ ਦਿਨ ਦਿੱਲੀ ਵਿੱਚ ਵੀ ਪ੍ਰਦਰਸ਼ਨ ਕੀਤਾ ਗਿਆ ਸੀ। ਅਕਾਲੀ ਦਲ ਤੇ ਨਿਸ਼ਾਨਾ ਲਗਾਉਂਦੇ ਹੋਏ ਉਹਨਾਂ ਕਿਹਾ ਕਿ ਅਕਾਲੀ ਧਰਨੇ ਲਗਾ ਕੇ ਸਿਰਫ਼ ਡਰਾਮਾ ਕਰ ਰਹੇ ਹਨ ਜਦੋਂ ਕਿ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹੈ। ਦਸ ਦਈਏ ਕਿ ਅੱਜ ਕਿਸਾਨਾਂ ਵੱਲੋਂ ਕੀਤਾ ਗਏ ਘਿਰਾਓ ਦੇ ਐਲਾਨ ਤਹਿਤ ਕਿਸਾਨਾਂ ਨੇ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਘੇਰਾ ਪਾਇਆ ਹੈ।
ਇਹ ਵੀ ਪੜ੍ਹੋ ਕਿਸਾਨਾਂ ਨੇ ਸੀਨੀਅਰ ਭਾਜਪਾ ਲੀਡਰ ਤਰੁਣ ਚੁੱਘ ਨੂੰ ਘੇਰਿਆ
ਕਿਸਾਨਾਂ ਨੇ ਰਾਜਾਸਾਂਸੀ ਨੇੜੇ ਰਜਿੰਦਰ ਮੋਹਨ ਸਿੰਘ ਛੀਨਾ ਦੇ ਫਾਰਮ ਤੇ ਰੱਖੀ ਗਈ ਮੀਟਿੰਗ ਵਿੱਚ ਤਰੁਣ ਚੁੱਘ ਨੂੰ ਘੇਰਾ ਪਾਇਆ ਹੈ। ਕਿਸਾਨਾਂ ਨੇ ਫਾਰਮ ਤੇ ਹੀ ਭਾਜਪਾ ਆਗੂ ਤਰੁਣ ਚੁੱਘ ਅਤੇ ਰਜਿੰਦਰ ਮੋਹਨ ਸਿੰਘ ਛੀਨਾ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉਧਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ 1 ਅਕਤੂਬਰ ਤੋਂ ਅਣਮਿੱਥੇ ਸਮੇਂ ਤੱਕ ਰੇਲ-ਰੋਕੋ ਅੰਦਲੋਨ ਸ਼ੁਰੂ ਕਰ ਦਿੱਤਾ ਹੈ।
