ਯੂਨੀਵਰਸਿਟੀ ਐਮਐਮਐਸ ਮਾਮਲਾ ਪੁੱਜਿਆ ਹਾਈਕੋਰਟ, ਸੀਬੀਆਈ ਜਾਂਚ ਕਰਵਾਉਣ ਦੀ ਕੀਤੀ ਮੰਗ

 ਯੂਨੀਵਰਸਿਟੀ ਐਮਐਮਐਸ ਮਾਮਲਾ ਪੁੱਜਿਆ ਹਾਈਕੋਰਟ, ਸੀਬੀਆਈ ਜਾਂਚ ਕਰਵਾਉਣ ਦੀ ਕੀਤੀ ਮੰਗ

ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਇੱਕ ਜਨਹਿਤ ਪਟੀਸ਼ਨ ਅਦਾਲਤ ਵਿੱਚ ਦਾਖ਼ਲ ਕਰਦਿਆਂ ਇਸ ਮਾਮਲੇ ਨੂੰ ਗੰਭੀਰ ਦੱਸਿਆ ਹੈ। ਉਹਨਾਂ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

Shimla man arrested in Chandigarh University 'leaked' video case - India  News

ਪਟੀਸ਼ਨ ਕਰਤਾ ਨੇ ਕਿਹਾ ਕਿ, ਬੇਟੀ ਪੜ੍ਹਾਓ, ਬੇਟੀ ਬਚਾਓ ਦੇ ਸਲੋਗਨ ਦਾ ਇਸ ਮਾਮਲੇ ਨੇ ਅਰਥ ਹੀ ਬਦਲ ਦਿੱਤਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਚੰਡੀਗੜ੍ਹ ਯੂਨੀਵਰਸਿਟੀ ਇੱਕ ਚੇਰੀਟੇਬਲ ਟਰੱਸਟ ਹੈ, ਜਿਹੜਾ ਕਿ ਚੈਰਿਟੀ ਦੀ ਥਾਂ ਬਿਜ਼ਨੈਸ ਕਰ ਰਿਹਾ ਹੈ ਅਤੇ ਇੰਨਾ ਵੱਡਾ ਅਦਾਰਾ ਬਣ ਗਿਆ ਹੈ, ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਹਾਈਕੋਰਟ ਵੱਲੋਂ ਇਹ ਪਟੀਸ਼ਨ ਮਨਜ਼ੂਰ ਕਰ ਲਈ ਗਈ ਹੈ, ਜਿਸ ਤੇ ਆਉਣ ਵਾਲੇ ਦਿਨਾਂ ਵਿੱਚ ਸੁਣਵਾਈ ਹੋਵੇਗੀ।

Leave a Reply

Your email address will not be published.