ਯੂਨੀਵਰਸਿਟੀ ਨੇ ਵਿਦਿਆਰਥੀਆਂ ਨਾਲ ਕੀਤਾ ਧੋਖਾ? ਦਿੱਤੀਆਂ ਜਾਅਲੀ ਡਿਗਰੀਆਂ! ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

 ਯੂਨੀਵਰਸਿਟੀ ਨੇ ਵਿਦਿਆਰਥੀਆਂ ਨਾਲ ਕੀਤਾ ਧੋਖਾ? ਦਿੱਤੀਆਂ ਜਾਅਲੀ ਡਿਗਰੀਆਂ! ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ ਦੀ ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੇ ਯੂਨੀਵਰਸਿਟੀ ਖਿਲਾਫ਼ ਪ੍ਰਦਰਸ਼ਨ ਕੀਤਾ ਹੈ। ਇਸ ਦਾ ਕਾਰਨ ਦੱਸਦਿਆਂ ਉਹਨਾਂ ਕਿਹਾ ਕਿ ਉਹਨਾਂ ਨੂੰ ਯੂਨੀਵਰਸਿਟੀ ਵੱਲੋਂ ਜਾਅਲੀ ਡਿਗਰੀਆਂ ਦਿੱਤੀਆਂ ਗਈਆਂ ਹਨ ਜਿਸ ਦਾ ਉਹਨਾਂ ਨੂੰ ਕੋਈ ਵੀ ਫ਼ਾਇਦਾ ਨਹੀਂ ਹੋਇਆ ਤੇ ਉਹਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ।

ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਦੱਸਿਆ ਕਿ ਜਦੋਂ ਉਹ ਸਰਕਾਰ ਵੱਲੋਂ ਕੱਢੀਆਂ ਗਈਆਂ ਨੌਕਰੀਆਂ ਲਈ ਅਪਲਾਈ ਕਰਨ ਜਾਂਦੇ ਹਨ ਤਾਂ ਉਹਨਾਂ ਨੂੰ ਅੱਗੋਂ ਕਿਹਾ ਜਾਂਦਾ ਹੈ ਕਿ ਤੁਹਾਡੇ ਕੋਲ ਜੋ ਡਿਗਰੀ ਹੈ ਉਹ ਨਕਲੀ ਹੈ। ਉਹਨਾਂ ਨੇ ਇਸ ਬਾਬਤ ਯੂਨੀਵਰਸਿਟੀ ਨਾਲ ਰਾਬਤਾ ਵੀ ਕੀਤਾ ਅਤੇ ਪ੍ਰਦਰਸ਼ਨ ਵੀ ਕੀਤਾ ਪਰ ਇਸ ਦੇ ਬਾਵਜੂਦ ਕੋਈ ਵੀ ਸੁਣਵਾਈ ਨਹੀਂ ਹੋਈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਯੂਨੀਵਰਸਿਟੀ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਪਰ ਅਜੇ ਤੱਕ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ ਜਿਸ ਕਾਰਨ ਉਹਨਾਂ ਨੇ ਹੁਣ ਬੂਟ ਪਾਲਿਸ਼ ਕਰਕੇ ਤੇ ਚਾਹ ਦੀ ਰੇਹੜੀ ਲਾ ਕੇ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਦੂਜੇ ਪਾਸੇ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਵਿਦਿਆਰਥੀਆਂ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨਾਲ ਧੋਖਾਧੜੀ ਕੀਤੀ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਬੱਚਿਆਂ ਦਾ ਸਾਥ ਦਿੱਤਾ ਜਾ ਰਿਹਾ ਹੈ।

Leave a Reply

Your email address will not be published.