News

ਯੂਪੀ ‘ਚ ਪੰਜਵੇਂ ਪੜਾਅ ਦੀ ਵੋਟਿੰਗ ਸ਼ੁਰੂ, ਚੋਣ ਮੈਦਾਨ ਵਿੱਚ 692 ਉਮੀਦਵਾਰ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਪਰ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਦੌਰ ਅਜੇ ਜਾਰੀ ਹੈ। ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 5ਵੇਂ ਪੜਾਅ ਵਿੱਚ ਸੂਬੇ ਦੇ 12 ਜ਼ਿਲ੍ਹਿਆਂ ਦੀਆਂ 61 ਸੀਟਾਂ ਤੇ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ ਸ਼ਾਮ ਨੂੰ 6 ਵਜੇ ਤੱਕ ਚੱਲੇਗੀ। 5ਵੇਂ ਪੜਾਅ ਵਿੱਚ 692 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਹਨਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਕਰੀਬ 2.24 ਕਰੋੜ ਵੋਟਰ ਕਰਨਗੇ।

UP Panchayat Elections: Counting of Votes to Start at 8am on Sunday, Here's  How it Will be Done

ਚੌਥੇ ਪੜਾਅ ਦੀ ਵੋਟਿੰਗ ਪੂਰੀ ਹੋਣ ਪਿਛੋਂ ਸੂਬੇ ਦੀਆਂ 403 ਵਿਧਾਨ ਸਭਾ ਸੀਟਾਂ ਤੋਂ ਹੁਣ ਤੱਕ 231 ਸੀਟਾਂ ਤੇ ਵੋਟਾਂ ਪੈ ਚੁੱਕੀਆਂ ਹਨ। ਇਸ ਤਰ੍ਹਾਂ ਅੱਜ 61 ਸੀਟਾਂ ਤੇ ਵੋਟਿੰਗ ਮਗਰੋਂ 292 ਸੀਟਾਂ ਦੀ ਵੋਟਿੰਗ ਪੂਰੀ ਹੋ ਜਾਵੇਗੀ। 5ਵੇਂ ਪੜਾਅ ’ਚ ਸੁਲਤਾਨਪੁਰ, ਚਿਤਰਕੂਟ, ਪ੍ਰਤਾਪਗੜ੍ਹ, ਕੌਸ਼ਾਂਬੀ, ਪ੍ਰਯਾਗਰਾਜ, ਬਾਰਾਬੰਕੀ, ਅਯੁੱਧਿਆ, ਗੋਂਡਾ, ਸ਼ਾਵਸਤੀ, ਅਮੇਠੀ ਅਤੇ ਰਾਏਬਰੇਲੀ ਜ਼ਿਲ੍ਹਿਆਂ ’ਚ ਵੋਟਾਂ ਪੈਣੀਆਂ ਹਨ। 

ਇਸ ਤੋਂ ਬਾਅਦ ਆਖਰੀ ਦੋ ਪੜਾਵਾਂ ਵਿੱਚ 3 ਮਾਰਚ ਅਤੇ 7 ਮਾਰਚ ਨੂੰ 111 ਸੀਟਾਂ ਤੇ ਵੋਟਾਂ ਪੈਣਗੀਆਂ। ਸੂਬੇ ਵਿੱਚ 10 ਫਰਵਰੀ ਤੋਂ 7 ਮਾਰਚ ਤੱਕ 7 ਪੜਾਵਾਂ ਵਿੱਚ ਚੋਣਾਂ ਹੋ ਰਹੀਆਂ ਹਨ। ਉੱਤਰ ਪ੍ਰਦੇਸ਼ ‘ਚ ਪੰਜਵੇਂ ਪੜਾਅ ਲਈ ਵੋਟਿੰਗ ਹੋ ਰਹੀ ਹੈ। ਭਾਜਪਾ ਨੇਤਾ ਰੀਟਾ ਬਹੁਗੁਣਾ ਜੋਸ਼ੀ ਨੇ ਪ੍ਰਯਾਗਰਾਜ ਦੇ ਪੋਲਿੰਗ ਸਟੇਸ਼ਨ ‘ਤੇ ਪਹੁੰਚ ਕੇ ਆਪਣੀ ਵੋਟ ਪਾਈ। ਉਨ੍ਹਾਂ ਕਿਹਾ, “ਸਰਕਾਰ ਸਾਡੀ ਹੀ ਬਣੇਗੀ। ਸਾਨੂੰ 300 ਤੋਂ ਵੱਧ ਸੀਟਾਂ ਦੀ ਉਮੀਦ ਹੈ।

Click to comment

Leave a Reply

Your email address will not be published.

Most Popular

To Top