News

ਯੂਰੀਆ ਖਾਦ ਲਈ ਕਿਸਾਨ ਹੋਏ ਖੱਜਲ-ਖੁਆਰ, ਬਾਹਰਲੇ ਸੂਬਿਆਂ ਤੋਂ ਮੰਗਵਾਉਣੀ ਪੈ ਰਹੀ ਹੈ ਖਾਦ

ਪੰਜਾਬ ਵਿੱਚ ਮਾਲ ਗੱਡੀਆਂ ਤੇ ਰੋਕ ਲੱਗਣ ਕਾਰਨ ਪੰਜਾਬ ਨੂੰ ਹਰ ਪ੍ਰਕਾਰ ਦੀਆਂ ਵਸਤਾਂ ਦੀ ਕਮੀ ਹੋ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨਨ ਯੂਨੀਅਨ ਦੇ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਕਿਰਨਪਾਲ ਸਿੰਘ ਸੋਢੀਵਾਲਾ, ਊਧਮ ਸਿੰਘ ਸਨ੍ਹੇਰ ਅਤੇ ਹਰਦਿਆਲ ਸਿੰਘ ਅਲੀਪੁਰ ਆਦਿ ਆਗੂਆਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਪਹਿਲਾਂ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਦੀ ਕਿੱਲਤ ਦਾ ਸਾਹਮਣਾ ਕਰਨਾ ਪਿਆ।

ਇਸ ਤੋਂ ਬਾਅਦ ਹੁਣ ਕਣਕ ਦੀ ਫ਼ਸਲ ਅਤੇ ਯੂਰੀਆ ਖਾਦ ਪਾਉਣ ਦਾ ਸਮਾਂ ਆ ਗਿਆ ਹੈ ਤੇ ਬਜ਼ਾਰਾਂ ਅਤੇ ਸੋਸਾਇਟੀਆਂ ਵਿੱਚ ਯੂਰੀਆ ਖਾਦ ਨਾ ਆਉਣ ਕਾਰਨ ਕਿਸਾਨ ਖੱਜ਼ਲ-ਖੁਆਰ ਹੋ ਰਹੇ ਹਨ। ਕਿਸਾਨਾਂ ਨੂੰ ਬਾਹਰਲੇ ਸੂਬਿਆਂ ਤੋਂ ਵੱਧ ਕਿਰਾਏ ਖਰਚ ਕਰ ਕੇ ਖਾਦ ਮੰਗਵਾਉਣੀ ਪੈ ਰਹੀ ਹੈ ਪਰ ਛੋਟੇ ਕਿਸਾਨ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹਨ।

ਅੱਜ ਅੰਨਦਾਤੇ ਦੀ ਖੁਦ ਦੀ ਹਾਲਤ ਤਰਸਯੋਗ ਹੋ ਗਈ ਹੈ। ਉਹਨਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਗੰਭੀਰ ਨਹੀਂ ਹੈ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਯੂਰੀਆ ਖਾਦ ਦੀ ਕਿੱਲਤ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

Click to comment

Leave a Reply

Your email address will not be published. Required fields are marked *

Most Popular

To Top