ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਨਾਲ ਵਾਪਰਿਆ ਭਾਣਾ, ਮੌਕੇ ’ਤੇ ਹੀ ਗਈ ਜਾਨ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨ ਰਣਜੀਤ ਬਾਵਾ ਦੇ ਪ੍ਰੋਗਰਾਮ ਦੇ ਖ਼ਤਮ ਹੋਣ ਤੋਂ ਬਾਅਦ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਆ ਰਿਹਾ ਸੀ।
ਇਸ ਦੌਰਾਨ ਰਾਤ ਸਾਢੇ 10 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ ਉਤੇ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦਈਏ ਕਿ ਡਿਪਟੀ ਵੋਹਰਾ ਦਾ ਕੱਲ੍ਹ ਹੀ ਜਨਮ ਦਿਨ ਸੀ। ਇਸ ਸਬੰਧੀ ਉਸ ਨੇ ਸੋਸ਼ਲ ਮੀਡੀਆ ਤੇ ਪੋਸਟ ਵੀ ਪਾਈ ਸੀ।