News

ਰਵਨੀਤ ਬਿੱਟੂ ਨੇ ਬੇਅਦਬੀ ਮਾਮਲੇ ’ਚ ਬਾਦਲ ਪਰਿਵਾਰ ਨੂੰ ਠਹਿਰਾਇਆ ਦੋਸ਼ੀ, ਕੈਪਟਨ ਤੋਂ ਕੀਤੀ ਇਹ ਮੰਗ

2022 ਦੀਆਂ ਚੋਣਾਂ ਨੇੜੇ ਆਉਣ ‘ਤੇ ਬੇਅਦਬੀ ਦਾ ਮਾਮਲਾ ਮੁੜ ਤੋਂ ਭੱਖਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਹਾਈਕੋਰਟ ਵੱਲੋਂ ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਰਿਪੋਰਟ ਖਾਰਿਜ ਕਰ ਦਿੱਤੀ ਗਈ ਪਰ ਉੱਥੇ ਹੀ ਹੁਣ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਤੋਂ ਬਾਅਦ ਰਵਨੀਤ ਬਿੱਟੂ ਨੇ ਬੇਅਦਬੀ ਮਾਮਲੇ ‘ਚ ਖੁੱਲ਼੍ਹ ਕੇ ਬੋਲੇ ਹਨ।

ਉਹਨਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਅਦਬੀ ਮਾਮਲੇ ‘ਚ ਸਿੱਖ ਸੰਗਤ ਨੂੰ ਇਨਸਾਫ਼ ਦਿਵਾਉਣ ਦੀ ਨਸੀਹਤ ਦਿੱਤੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਜੇ ਉਹਨਾਂ ਨੇ ਇਸ ਮਾਮਲੇ ‘ਚ ਸਿੱਖ ਸੰਗਤ ਨੂੰ ਇਨਸਾਫ਼ ਨਾ ਦਿਵਾਇਆ ਤਾਂ ਉਹਨਾਂ ਦਾ ਪਿੰਡਾਂ ‘ਚ ਜਾਣਾ ਮੁਸ਼ਕਿਲ ਹੋ ਜਾਵੇਗਾ।

ਰਵਨੀਤ ਬਿੱਟੂ ਨੇ ਅਕਾਲੀ ਦਲ ‘ਤੇ ਖੂਬ ਨਿਸ਼ਾਨੇ ਸਾਧਦਿਆਂ ਮੁੱਖ ਮੰਤਰੀ ਅੱਗੇ ਐਸਆਈਟੀ ਦੀ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਰਵਨੀਤ ਬਿੱਟੂ ਨੇ ਕਿਹਾ ਕਿ ਬੇਅਦਬੀ ਮਾਮਲੇ ‘ਚ ਬਾਦਲ ਪਰਿਵਾਰ ਦੋਸ਼ੀ ਹੈ ਪਰ ਇਨਸਾਫ਼ ਨਾ ਮਿਲਣ ਕਾਰਨ ਕਾਂਗਰਸ ਸਰਕਾਰ ਨੂੰ ਵੀ ਲੋਕ ਅਕਾਲੀ ਦਲ ਦੇ ਬਰਾਬਰ ਦੋਸ਼ੀ ਹੀ ਸਮਝਣਗੇ।

ਦੱਸ ਦਈਏ ਕਿ ਰਵਨੀਤ ਬਿੱਟੂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਨਸੀਹਤ ਦਿੱਤੀ ਗਈ ਹੈ ਕਿ ਸਿੱਖ ਸੰਗਤ ਨੂੰ ਬੇਅਦਬੀ ਮਾਮਲੇ ‘ਚ ਇਨਸਾਫ਼ ਦਿੱਤਾ ਜਾਵੇ। ਨਾਲ ਹੀ ਉਹਨਾਂ ਮੰਗ ਕੀਤੀ ਹੈ ਕਿ ਇਸ ਮਾਮਲੇ ‘ਚ ਬਾਦਲ ਪਰਿਵਾਰ ਦੋਸ਼ੀ ਹੈ ਜਿਹਨਾਂ ਨੂੰ ਸਜ਼ਾ ਦੇ ਕੇ ਹੀ ਗੁਰੂ ਸਾਹਿਬ ਦੀ ਹੋਈ ਬੇਅਦਬੀ ਦਾ ਇਨਸਾਫ਼ ਹੋ ਸਕਦਾ। ਫਿਲਹਾਲ ਹੁਣ ਦੇਖਣਾ ਹੋਵੇਗਾ ਕਿ ਮੁੱਖ ਮੰਤਰੀ ਕੈਪਟਨ ਵੱਲੋਂ ਇਸ ਮਸਲੇ ‘ਤੇ ਕੀ ਐਕਸ਼ਨ ਲਿਆ ਜਾਂਦਾ।

Click to comment

Leave a Reply

Your email address will not be published.

Most Popular

To Top