News

ਰਵਨੀਤ ਬਿੱਟੂ ਨੇ ਰਾਜ ਸਭਾ ਸ਼ਹੀਦ ਭਗਤ ਸਿੰਘ ਦੀ ਯਾਦ ’ਚ ਕੀਤੀ ਇਹ ਮੰਗ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਮੰਗਲਵਾਰ ਨੂੰ ਲੋਕ ਸਭਾ ’ਚ ਕਾਂਗਰਸੀ ਆਗੂ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਤੋਂ ਸ਼ਹੀਦ ਦੇ ਨਾਮ ’ਤੇ ਕੋਈ ਵੱਡੀ ਯੋਜਨਾ ਦਾ ਐਲਾਨ ਕਰਨ ਦੀ ਮੰਗ ਕੀਤੀ। ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹਨਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਉਹਨਾਂ ਦਾ ਵਿਆਹ ਕਰਵਾਉਣਾ ਚਾਹੁੰਦੇ ਸਨ ਪਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੇ ਦੇਸ਼ ਦੀ ਆਜ਼ਾਦੀ ਨੂੰ ਪਹਿਲ ਦਿੰਦੇ ਹੋਏ ਫਾਂਸੀ ਦੇ ਫੰਦੇ ਨੂੰ ਚੁੰਮ ਕੇ ਮੌਤ ਨਾਲ ਵਿਆਹ ਕਰਵਾਇਆ।

ਉਹਨਾਂ ਅੱਗੇ ਕਿਹਾ ਕਿ ਅੱਜ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਜੋ ਕੁਰਬਾਨੀ ਉਹਨਾਂ ਦਿੱਤੀ ਹੈ ਉਸ ਨੂੰ ਸਿਜਦਾ ਕਰਦਿਆਂ ਉਹਨਾਂ ਦੇ ਵਿਰਸੇ ਨੂੰ ਸੰਭਾਲੀਏ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਡੀਆਂ-ਵੱਡੀਆਂ ਯੋਜਨਾਵਾਂ ਦਾ ਐਲਾਨ ਕਰਦੀ ਹੈ ਅਤੇ ਅੱਜ ਸਾਡਾ ਫਰਜ਼ ਬਣਦਾ ਹੈ ਕਿ ਭਗਤ ਸਿੰਘ ਦੇ ਨਾਮ ਤੇ ਵੀ ਵੱਡੀ ਯੋਜਨਾ ਦਾ ਐਲਾਨ ਕੀਤਾ ਜਾਵੇ।

ਉਹਨਾਂ  ਰਾਜ ਸਭਾ ਵਿੱਚ ਰਾਸ਼ਟਰੀ ਜਨਤਾ ਦਲ ਮੈਂਬਰ ਮਨੋਜ ਝਾਅ ਨੇ ਕੇਂਦਰੀ ਯੂਨੀਵਰਸਿਟੀ ਵਿੱਚ ਭਗਤ ਸਿੰਘ ਦੇ ਨਾਮ ’ਤੇ ਚੇਅਰ ਸਥਾਪਤ ਕਰਨ ਦੀ ਮੰਗ ਕੀਤੀ।    

Click to comment

Leave a Reply

Your email address will not be published. Required fields are marked *

Most Popular

To Top