News

ਰਵਨੀਤ ਬਿੱਟੂ ਹੋਣਗੇ ਲੋਕ ਸਭਾ ’ਚ ਕਾਂਗਰਸ ਦੇ ਆਗੂ

ਲੋਕ ਸਭਾ ਮੈਂਬਰ ਤੇ ਕਾਂਗਰਸ ਆਗੂ ਰਵਨੀਤ ਸਿੰਘ ਬਿੱਟੂ ਸੰਸਦ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਕਰਨਗੇ। ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ ਅਤੇ ਉਪ ਆਗੂ ਗੌਰਵ ਗੋਗੋਈ ਵਿਧਾਨ ਸਭਾ ਚੋਣਾਂ ਵਿੱਚ ਵਿਅਸਤ ਹੈ। ਇਸ ਲਈ ਰਵਨੀਤ ਸਿੰਘ ਬਿੱਟੂ ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਬਣਾਏ ਗਏ ਹਨ। ਇਸ ਸਬੰਧੀ ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਪ੍ਰਧਾਨ ਨਾਲ ਗੱਲਬਾਤ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ।

ਲੋਕ ਸਭਾ ਮੈਂਬਰ ਅਤੇ ਕਾਂਗਰਸ ਦੇ ਚੀਫ਼ ਵ੍ਹਿਪ ਰਵਨੀਤ ਸਿੰਘ ਬਿੱਟੂ ਖੇਤੀਬਾੜੀ ਕਾਨੂੰਨਾਂ ਬਾਰੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਚਰਚਾ ਵਿੱਚ ਰਹੇ ਹਨ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਲੋਕ ਸਭਾ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਭਾਸ਼ਣ ਦੌਰਾਨ ਕੇਂਦਰੀ ਚੈਂਬਰ ਵਿੱਚ ਪਹੁੰਚੇ ਅਤੇ ਨਾਅਰੇਬਾਜ਼ੀ ਕੀਤੀ। ਉਹਨਾਂ ਨੇ ‘ਕਾਲੇ ਕਾਨੂੰਨ ਵਾਪਸ ਲਓ’ ਦਾ ਨਾਅਰਾ ਲਗਾਇਆ ਅਤੇ ਬਾਹਰ ਚਲੇ ਗਏ।

ਉਹਨਾਂ ਨੇ ਸਵਾਲ ਕੀਤਾ ਸੀ ਕਿ ਕਿਸਾਨਾਂ ਖ਼ਿਲਾਫ਼ ਕੇਸ ਕਿਉਂ ਦਰਜ ਕੀਤੇ ਜਾ ਰਹੇ ਹਨ? ਪਰ ਉਹ ਅਜਿਹਾ ਨਹੀਂ ਹੋਣ ਦੇਣਗੇ ਅਤੇ ਇਸ ਖਿਲਾਫ਼ ਸੰਸਦ ਵਿੱਚ ਆਵਾਜ਼ ਚੁੱਕਣਗੇ। ਉਹਨਾਂ ਦਾ ਗੁਨਾਹ ਕੀ ਹੈ? ਦੱਸ ਦਈਏ ਕਿ ਕਿਸਾਨੀ ਅੰਦੋਲਨ ਪੂਰੇ ਜ਼ੋਰਾਂ ਤੇ ਹੈ। ਅੱਜ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ।

ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜਾ ਕੇ ਭਾਜਪਾ ਪਾਰਟੀ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਦਸਿਆ ਕਿ ਜਿਹੜੇ ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ ਉੱਥੇ ਪ੍ਰਚਾਰ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤੇ ਕਿਸਾਨਾਂ ਦਾ ਸਾਥ ਦੇਣ ਦੀ ਬੇਨਤੀ ਕੀਤੀ ਜਾਵੇਗੀ।

Click to comment

Leave a Reply

Your email address will not be published. Required fields are marked *

Most Popular

To Top