ਰਾਕੇਸ਼ ਟਿਕੈਤ ਕੇਂਦਰ ਸਰਕਾਰ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨ ਲਈ ਤਿਆਰ
By
Posted on

ਗਣਤੰਤਰ ਦਿਵਸ ਮੌਕੇ ਕਿਸਾਨ ਟ੍ਰੈਕਟਰ ਰੈਲੀ ਦੌਰਾਨ ਹਿੰਸਾ ਹੋਈ ਅਤੇ ਦਿੱਲੀ ਪੁਲਿਸ ਨੇ 33 ਐਫਆਈਆਰ ਦਰਜ ਕਰਕੇ ਛੇ ਕਿਸਾਨ ਨੇਤਾਵਾਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਬੀਕੇਯੂ ਦੇ ਕੌਮੀ ਬੁਲਾਰੇ ਟਿਕੈਤ ਨੇ ਗਾਜ਼ੀਪੁਰ ਸਰਹੱਦ ‘ਤੇ ਮੀਡੀਆ ਨੂੰ ਕਿਹਾ, “ਅਸੀਂ ਇੱਕ ਵਾਰ ਫਿਰ ਕੇਂਦਰ ਨਾਲ ਖੇਤੀਬਾੜੀ ਕਾਨੂੰਨਾਂ ‘ਤੇ ਗੱਲ ਕਰਾਂਗੇ।

ਅਸੀਂ ਸੰਭਾਵਿਤ ਤਰੀਕਿਆਂ ‘ਤੇ ਵਿਚਾਰ ਕਰਾਂਗੇ। ਅਸੀਂ ਸਰਕਾਰ ਨੂੰ ਸੁਨੇਹਾ ਭੇਜਿਆ ਹੈ ਕਿ ਅਸੀਂ ਚਾਹੁੰਦੇ ਹਾਂ ਸਰਕਾਰ ਗੱਲ ਕਰੇ।” ਇਸ ਦੌਰਾਨ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਉਹ ਕਾਨੂੰਨ ਨੂੰ 18 ਮਹੀਨਿਆਂ ਲਈ ਮੁਅੱਤਲ ਕਰਨ ਦੇ ਸਰਕਾਰ ਦੇ ਪ੍ਰਸਤਾਵ ਨਾਲ ਸਹਿਮਤ ਹੋਣਗੇ, ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ: “ਨਹੀਂ, ਨਹੀਂ, ਅਸੀਂ ਮੁੜ ਸਰਕਾਰ ਨਾਲ ਗੱਲ ਕਰਾਂਗੇ।”
ਟਿਕੈਤ ਵੱਲੋਂ ਦਿੱਤੇ ਇਸ ਬਿਆਨ ਤੋਂ ਬਾਅਦ ਸਰਕਾਰ ਦਾ ਕੀ ਜਵਾਬ ਹੈ, ਹਰ ਕੋਈ ਇਸ ਦਾ ਇੰਤਜ਼ਾਰ ਕਰ ਰਿਹਾ ਹੈ। ਪਰ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਤੋਂ ਬਾਅਦ ਕਿਸਾਨ ਅੰਦੋਲਨ ਨੇ ਕਈ ਉਤਰਾਅ-ਚੜਾਅ ਵੇਖੇ ਹਨ।
