News

ਰਾਕੇਸ਼ ਟਿਕੈਤ ਦਾ ਖੇਤੀ ਕਾਨੂੰਨਾਂ ਖਿਲਾਫ਼ ਵੱਡਾ ਬਿਆਨ, “ਅਸੀਂ 10 ਸਾਲਾਂ ਤਕ ਅੰਦੋਲਨ ਕਰਨ ਲਈ ਤਿਆਰ”

ਕਿਸਾਨ ਜੱਥੇਬੰਦੀਆਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਸੀ। ਇਸ ਬੰਦ ਵਿੱਚ ਲਗਭਗ ਸਾਰੇ ਲੋਕਾਂ ਨੇ ਕਿਸਾਨਾਂ ਦਾ ਸਾਥ ਦਿੱਤਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਖੇਤੀ ਮੰਤਰੀ ਨੂੰ ਨਿਸ਼ਾਨਾ ਬਣਾਇਆ ਹੈ। ਟਿਕੈਤ ਨੇ ਕਿਹਾ ਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਉਹ ਦਸ ਸਾਲਾਂ ਤੱਕ ਅੰਦੋਲਨ ਕਰਨ ਲਈ ਤਿਆਰ ਹਨ, ਪਰ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ।

As Bharat Bandh begins, Rakesh Tikait says haven't sealed anything | Latest  News India - Hindustan Times

ਦੱਸ ਦਈਏ ਕਿ ਪੰਜਾਬ, ਹਰਿਆਣਆ ਅਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਭਰ ਦੇ ਲੱਖਾਂ ਕਿਸਾਨ ਪਿਛਲੇ 10 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਧਰਨੇ ਤੇ ਬੈਠੇ ਹਨ। ਉਹ ਪਿਛਲੇ ਸਾਲ ਸਤੰਬਰ ਵਿੱਚ ਲਾਗੂ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਟਿਕੈਤ ਨੇ ਪਾਣੀਪਤ ਵਿੱਚ ‘ਕਿਸਾਨ ਮਹਾਪੰਚਾਇਤ’ ਵਿੱਚ ਕਿਹਾ, ਅੰਦੋਲਨ ਨੂੰ 10 ਮਹੀਨੇ ਹੋ ਗਏ ਹਨ।

ਸਰਕਾਰ ਨੂੰ ਕੰਨ ਖੋਲ੍ਹ ਕੇ ਸੁਣ ਲੈਣਾ ਚਾਹੀਦਾ ਹੈ ਕਿ ਜੇ ਸਾਨੂੰ 10 ਸਾਲ ਅੰਦੋਲਨ ਕਰਨਾ ਪਿਆ, ਤਾਂ ਅਸੀਂ ਤਿਆਰ ਹਾਂ। ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਨੇ ਕਿਹਾ ਕਿ ਕੇਂਦਰ ਨੂੰ ਇਹ ਕਾਨੂੰਨ ਵਾਪਸ ਲੈਣੇ ਪੈਣਗੇ। ਟਿਕੈਤ ਨੇ ਸੰਕੇਤ ਦਿੱਤਾ ਕਿ ਜੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨਗੇ।

ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਸੁਨੇਹਾ ਲਾਇਆ ਹੈ ਕਿ ਉਹ ਟਰੈਕਟਰ ਤਿਆਰ ਰੱਖਣ, ਕਿਉਂ ਕਿ ਕਿਸੇ ਵੀ ਸਮੇਂ ਦਿੱਲੀ ਵਿੱਚ ਲੋੜ ਪੈ ਸਕਦੀ ਹੈ। ਉਹਨਾਂ ਖੇਤੀਬਾੜੀ ਮੰਤਰੀ ਬਾਰੇ ਬੋਲਦਿਆਂ ਕਿਹਾ ਕਿ   ਜੇ ਉਨ੍ਹਾਂ ਨੂੰ ਇਨ੍ਹਾਂ ਕਿਸਾਨਾਂ ਦੇ ਮੂਡ ਬਾਰੇ ਪਤਾ ਹੁੰਦਾ, ਤਾਂ ਉਹ ਇਹ ਕਾਲੇ ਕਾਨੂੰਨ ਨਾ ਲਿਆਉਂਦੇ। ਇਹ ਕਿਸਾਨ ਇਸ ਸਰਕਾਰ ਨੂੰ ਝੁਕਣ ਲਈ ਮਜਬੂਰ ਕਰਨਗੇ।

Click to comment

Leave a Reply

Your email address will not be published.

Most Popular

To Top