ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਅਜੇ ਖ਼ਤਮ ਨਹੀਂ ਹੋਇਆ। 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਵੇਗੀ, ਜਿਸ ਵਿੱਚ ਮਹੱਤਵਪੂਰਨ ਫੈਸਲੇ ਲਏ ਜਾਣਗੇ। ਰਾਕੇਸ਼ ਟਿਕੈਤ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ, ਸਰਕਾਰ ਦਾ ਧਿਆਨ ਕਿਸਾਨਾਂ ਦੀ ਜ਼ਮੀਨ ਤੇ ਹੈ, ਇਸ ਤੋਂ ਚੌਕਸ ਰਹਿਣ ਦੀ ਜ਼ਰੂਰਤ ਹੈ।
ਸਰਕਾਰ ਦਾ ਅਗਲਾ ਵਾਰ ਉਹਨਾਂ ਦੀ ਭੂਮੀਹੀਣ ਕਿਸਾਨਾਂ ਤੇ ਹੈ, ਜੋ ਪਸ਼ੂ ਪਾਲ ਕੇ, ਦੁੱਧ ਵੇਚ ਕੇ ਗੁਜਾਰਾ ਕਰਦੇ ਹਨ।” ਹਰ ਸਾਲ 26 ਜਨਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ ਕੱਢਿਆ ਜਾਵੇਗਾ। ਟਿਕੈਤ ਨੇ ਚਰਖੀ ਦਾਦਰੀ ਵਿੱਚ ਕਿਹਾ ਕਿ ਖਾਪ ਸਮਾਜ ਦਾ ਸ਼ੀਸ਼ਾ ਹੈ ਅਤੇ ਇਹਨਾਂ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ। ਉਨ੍ਹਾਂ ਇਲਜ਼ਾਮ ਲਗਾਇਆ,‘‘ਸਰਕਾਰ ਦੀ ਨੀਅਤ ਠੀਕ ਨਹੀਂ ਹੈ।
ਹਾਲੇ ਪੂਰੀ ਤਰ੍ਹਾਂ ਮੁਕੱਦਮੇ ਵਾਪਸ ਨਹੀਂ ਹੋਏ ਹਨ। 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਵੇਗੀ, ਜਿਸ ’ਚ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ।’’ ਉਨ੍ਹਾਂ ਕਿਹਾ ਕਿ ਅੰਦੋਲਨ ਦੀ ਬਦੌਲਤ ਨਹੀਂ ਜ਼ਮੀਨ ਅਤੇ ਪਿੰਡ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਹਰ ਵਿਭਾਗ ਦਾ ਨਿੱਜੀਕਰਨ ਕਰ ਕੇ ਬੇਰੁਜ਼ਗਾਰਾਂ ਦੀ ਫ਼ੌਜ ਖੜ੍ਹੀ ਕਰ ਰਹੀ ਹੈ।
