ਰਾਘਵ ਚੱਢਾ ਦੀ ਅਗਵਾਈ ’ਚ ਯੂਥ ਕਾਂਗਰਸੀ ਆਗੂ ਦਿਨੇਸ਼ ਢੱਲ ਸਮੇਤ ਹੋਰ ਆਗੂਆਂ ਨੇ ਫੜਿਆ ਝਾੜੂ
By
Posted on

ਆਮ ਆਦਮੀ ਪਾਰਟੀ ਵਿੱਚ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਜਲੰਧਰ ਤੋਂ ਯੂਥ ਕਾਂਗਰਸ ਦੇ ਆਗੂ ਦਿਨੇਸ਼ ਢੱਲ, ਬਠਿੰਡਾ ਰੂਰਲ ਤੋਂ ਅਮਿਤ ਰਤਨ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਕੌਂਸਲ ਦੇ ਹਰਮਿੰਦਰ ਬੱਗਾ ਆਪ ਵਿੱਚ ਸ਼ਾਮਲ ਹੋ ਗਏ ਹਨ।

ਇਹਨਾਂ ਤਿੰਨਾਂ ਦਾ ਦਿਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪਾਰਟੀ ਵਿੱਚ ਸਵਾਗਤ ਕਰਦਿਆਂ ਸ਼ਾਮਲ ਕੀਤਾ। ਚੱਢਾ ਨੇ ਕਿਹਾ ਕਿ ਉਹ ਨਵੇਂ ਚਿਹਰਿਆਂ ਨੂੰ ਟਿਕਟਾਂ ਦੇ ਰਹੇ ਹਨ ਕਿਉਂਕਿ ਉਹਨਾਂ ਨੂੰ ਚੰਗੇ ਵਿਅਕਤੀਆਂ ਦੀ ਜ਼ਰੂਰਤ ਹੈ।
ਜ਼ਿਕਰਯੋਗ ਹੈ ਕਿ ਦਿਨੇਸ਼ ਢੱਲ ਨੇ 2002 ’ਚ ਨਗਰ ਨਿਗਮ ਚੋਣ ਜਿੱਤੀ ਸੀ। ਉਹ ਕਾਂਗਰਸ ਦੇ ਜਨਰਲ ਸਕੱਤਰ ਤੇ ਜਲੰਧਰ ਦੀਆਂ ਮੰਦਿਰ ਕਮੇਟੀਆਂ ਦੇ ਪ੍ਰਧਾਨ ਵੀ ਰਹੇ। ਅੱਜ ‘ਆਪ’ ਵੱਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਵੀ ਜਾਰੀ ਕੀਤੀ ਗਈ ਸੀ।
