ਰਾਘਵ ਚੱਢਾ ਨੇ ਉਠਾਈ ਮੰਗ, ਸ੍ਰੀ ਅਨੰਦਪੁਰ ਸਾਹਿਬ ਨੂੰ ਬਣਾਇਆ ਜਾਵੇ ਵਿਸ਼ਵ ਪ੍ਰਸਿੱਧ ਹੈਰੀਟੇਜ਼ ਸਿਟੀ

 ਰਾਘਵ ਚੱਢਾ ਨੇ ਉਠਾਈ ਮੰਗ, ਸ੍ਰੀ ਅਨੰਦਪੁਰ ਸਾਹਿਬ ਨੂੰ ਬਣਾਇਆ ਜਾਵੇ ਵਿਸ਼ਵ ਪ੍ਰਸਿੱਧ ਹੈਰੀਟੇਜ਼ ਸਿਟੀ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੂੰ ਹੈਰੀਟੇਜ਼ ਸਿਟੀ ਐਲਾਨਣ ਦੀ ਮੰਗ ਕੀਤੀ ਹੈ। ਉਹਨਾਂ ਨੇ ਇਸ ਲਈ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਫੰਡ ਦੀ ਵੀ ਮੰਗ ਕੀਤੀ ਗਈ ਹੈ। ਇਸ ਸਬੰਧੀ ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨਾਲ ਕਰੋੜਾਂ ਲੋਕਾਂ ਦੀ ਆਸਥਾ ਜੁੜੀ ਹੋਈ ਹੈ।

ਸੰਸਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਨੂੰ ਹੈਰੀਟੇਜ਼ ਸਿਟੀ ਐਲਾਨਣ ਕਰਕੇ ਸਪੈਸ਼ਲ ਫੰਡ ਰਾਹੀਂ ਸ਼ਹਿਰ ਦੇ ਵਿਕਾਸ ਕਾਰਜ ਮੁਕੰਮਲ ਕਰਕੇ ਮਾਨਯੋਗ ਵਿੱਚ ਮੰਤਰੀ ਜੀ ਕੋਲੋਂ ਵਿਸ਼ਵ ਪ੍ਰਸਿੱਧ ਹੈਰੀਟੇਜ਼ ਸਿਟੀ ਬਣਾਉਣ ਦੀ ਮੰਗ ਕੀਤੀ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸਦਨ ਵਿੱਚ ਸਿੱਖ ਇਤਿਹਾਸ ਨਾਲ ਜੁੜੇ ਅਹਿਮ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਰਾਜ ਸਭਾ ਵਿੱਚ ਉਠਾਇਆ ਅਤੇ ਇਸ ਨੂੰ ‘ਹੇਰੀਟੇਜ ਸਿਟੀ’ (ਵਿਰਾਸਤੀ ਸ਼ਹਿਰ) ਦਾ ਦਰਜਾ ਦੇਣ ਦੀ ਮੰਗ ਕੀਤੀ।

ਸੰਸਦ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਸਵਾਲ ਦੇਸ਼ ਅਤੇ ਦੁਨੀਆ ਦੇ ਕਰੋੜਾਂ ਲੋਕਾਂ ਦੀ ਆਸਥਾ ਨਾਲ ਜੁੜਿਆ ਹੈ। ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਸਥਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਕੀਤੀ।

ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰੂ ਸਾਹਿਬ ਨੂੰ ਨਤਮਸਤਕ ਹੋਣ ਆਉਂਦੇ ਹਨ। ਇੱਥੇ ਹੋਲਾ ਮਹੱਲਾ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਜੁੜਦੀਆਂ ਹਨ।

ਚੱਢਾ ਨੇ ਕੇਂਦਰੀ ਮੰਤਰੀ ਨੂੰ ਸਵਾਲ ਕੀਤਾ ਕਿ ਸ੍ਰੀ ਆਨੰਦਪੁਰ ਸਾਹਿਬ ਜੀ ਨੂੰ ‘ਹੇਰੀਟੇਜ ਸਿਟੀ’ ਦਾ ਦਰਜਾ ਦੇ ਕੇ ਖਾਸ ਫੰਡ ਦੇ ਕੇ ਇਸ ਸ਼ਹਿਰ ਦਾ ਵਿਕਾਸ ਕਰਕੇ ਇਸ ਨੂੰ ਇੱਕ ਵਿਸ਼ਵ ਪ੍ਰਸਿੱਧ ਹੇਰੀਟੇਜ ਸਿਟੀ ਬਣਾਉਣ ਲਈ ਕੀ ਕੋਈ ਕਦਮ ਉਠਾਇਆ ਜਾ ਰਿਹਾ ਹੈ? ਜੀ ਕਿਸ਼ਨ ਰੈਡੀ ਨੇ ਰਾਘਵ ਚੱਢਾ ਨੂੰ ਸਕਾਰਾਤਮਕ ਜਵਾਬ ਦਿੱਥਾ ਹੈ। ਉਨ੍ਹਾਂ ਨੇ ਇਸ ਪ੍ਰਸਤਾਵ ‘ਤੇ ਧਿਆਨ ਦੇਣ ਦਾ ਭਰੋਸਾ ਦਿੱਤਾ।

Leave a Reply

Your email address will not be published. Required fields are marked *