Punjab

ਰਾਜਪਾਲ ਕੋਲ ਜਾ ਕੇ ਕੈਪਟਨ ਕਰ ਰਹੇ ਨੇ ਡਰਾਮੇਬਾਜ਼ੀ: ਦਲਜੀਤ ਚੀਮਾ

ਇੱਕ ਪਾਸੇ ਜਿੱਥੇ ਖੇਤੀ ਆਰਡੀਨੈਂਸਾਂ ਦੇ ਬਿੱਲ ਨੂੰ ਲੈ ਕੇ ਕਿਸਾਨ ਸੜਕਾਂ ‘ਤੇ ਡੱਟੇ ਹੋਏ ਹਨ ਉੱਥੇ ਹੀ ਆਰਡੀਨੈਂਸਾਂ ਨੂੰ ਲੈ ਕੇ ਸਿਆਸਤ ਵੀ ਪੂਰੀ ਤਰ੍ਹਾਂ ਭਖੀ ਹੋਈ ਹੈ ਤੇ ਹੁਣ ਅਕਲੀ ਦਲ ਵੀ ਸਦਨ ‘ਚ ਕਿਸਾਨਾਂ ਦੇ ਆਰਡੀਨੈਂਸ ਦਾ ਵਿਰੋਧ ਕਰਨ ਦਾ ਦਾਅਵਾ ਕਰ ਰਹੀ ਹੈ।

ਉੱਥੇ ਹੀ ਅਮਰਿੰਦਰ ਸਿੰਘ ਵੱਲੋਂ ਆਪਣੇ ਵਫਦ ਨਾਲ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਬਿੱਲ ਵਾਪਸ ਲੈਣ ਦੀ ਅਪੀਲ ਕੀਤੀ ਹੈ। ਹੁਣ ਇਸ ਮਾਮਲੇ ‘ਤੇ ਅਕਾਲੀ ਲੀਡਰ ਦਲਜੀਤ ਚੀਮਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਹਨ।

ਗਲੋਬਲ ਅਰਥਵਿਵਸਥਾ ਨੂੰ ਉਭਰਨ ’ਚ ਲਗ ਸਕਦੇ ਨੇ 5 ਸਾਲ, ਵਧੇਗੀ ਗਰੀਬੀ

ਦਲਜੀਤ ਚੀਮਾ ਨੇ ਇਲਜ਼ਾਮ ਲਾਏ ਕਿ ਕਿਸਾਨਾਂ ਨਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡਾ ਧੋਖਾ ਕੀਤਾ ਗਿਆ। ਕਿਸਾਨਾਂ ਤੋਂ ਮੁਆਫੀ ਮੰਗਣ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜਪਾਲ ਕੋਲ ਜਾ ਕੇ ਕਿਸਾਨਾਂ ਦੇ ਹੱਕ ‘ਚ ਖੜ੍ਹੇ ਰਹਿਣ ਦਾ ਡਰਾਮਾ ਕੀਤਾ ਜਾ ਰਿਹਾ ਹੈ।

ਸੇਬ ਹੋਏ ਸਸਤੇ, ਇਸ ਕਰ ਕੇ ਸੇਬ ਦੀਆਂ ਕੀਮਤਾਂ ’ਚ ਆਈ ਭਾਰੀ ਗਿਰਾਵਟ

ਦੂਜੇ ਪਾਸੇ ਚੀਮਾ ਨੇ ਸੁਖਬੀਰ ਬਾਦਲ ਦੇ ਵੋਟਿੰਗ ਵਾਲੇ ਬਿਆਨ ‘ਤੇ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਿੱਕ ਠੋਕ ਕੇ ਪਾਰਲੀਮੈਂਟ ‘ਚ ਬਿੱਲ ਦੇ ਵਿਰੋਧ ‘ਚ ਵੋਟ ਵੀ ਪਾਈ ਹੈ। ਚੀਮਾ ਨੇ ਇਲਜ਼ਾਮ ਲਾਏ ਕਿ ਕਾਂਗਰਸ ਅਤੇ ਆਪ ਦੋਵੇਂ ਪੰਜਾਬ ‘ਚ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ।

ਖੈਰ ਜੋ ਵੀ ਹੋਵੇ ਕਿਸਾਨ ਆਰਡੀਨੈਂਸਾਂ ਨੂੰ ਲੈ ਕੇ ਸਿਆਸਤ ਵੀ ਗਰਮਾਈ ਹੋਈ ਹੈ। ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਬਿੱਲ ਦਾ ਵਿਰੋਧ ਕਰਦਿਆਂ ਖੁਦ ਨੂੰ ਕਿਸਾਨਾਂ ਦੇ ਨਾਲ ਖੜੇ ਰਹਿਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਤੇ ਸੁਖਬੀਰ ਬਾਦਲ ਵੱਲੋਂ ਲਏ ਗਏ ਯੂ ਟਰਨ ਅਤੇ ਵੋਟਿੰਗ ਵਾਲੇ ਬਿਆਨ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਸੁਖਬੀਰ ਬਾਦਲ ਨੂੰ ਘੇਰਨ ‘ਚ ਕੋਈ ਕਸਰ ਨਹੀਂ ਛੱਡੀ ਜਾ ਰਹੀ।

Click to comment

Leave a Reply

Your email address will not be published.

Most Popular

To Top