ਰਾਜਪਾਲ ਨੂੰ ਮਿਲਣ ਪੁੱਜੇ ‘ਕੁੰਵਰ ਵਿਜੇ ਪ੍ਰਤਾਪ ਸਿੰਘ’ ਦਾ ਵੱਡਾ ਬਿਆਨ ਆਇਆ ਸਾਹਮਣੇ
By
Posted on

ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰਨ ਵਾਲੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਅੱਜ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਆਏ ਸਨ। ਉਹਨਾਂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਹਨਾਂ ਕਿਹਾ ਕਿ ਅਸਤੀਫ਼ੇ ਸਬੰਧੀ ਕਈ ਵਾਰ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ।

ਕਈ ਕੋਸ਼ਿਸ਼ਾਂ ਤੋਂ ਬਾਅਦ ਉਹਨਾਂ ਨੇ ਹੁਣ ਕੈਪਟਨ ਨੂੰ ਅਸਤੀਫ਼ਾ ਦੇਣ ਦੀ ਮਨਜ਼ੂਰੀ ਲੈ ਲਈ ਹੈ। ਐਸਆਈਟੀ ਦੀ ਰਿਪੋਰਟ ਜਨਤਕ ਕਰਨ ਦੇ ਸਵਾਲ ਦਾ ਜਵਾਬ ਦਿੰਦਿਆਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਅਦਾਲਤ ਵਿੱਚ ਕੇਸ ਸਬੰਧੀ ਜੋ ਚਲਾਨ ਪੇਸ਼ ਕੀਤਾ ਜਾਂਦਾ ਹੈ। ਵਿਜੇ ਪ੍ਰਤਾਪ ਨੇ ਕਿਹਾ ਕਿ ਉਹ ਅਸਤੀਫ਼ਾ ਦੇਣ ਤੋਂ ਬਾਅਦ ਵੀ ਸਰਕਾਰ ਦੀ ਮਦਦ ਕਰਦੇ ਰਹਿਣਗੇ।
