ਰਾਜਪਾਲ ਨੇ ਸੀਐਮ ਨੂੰ ਲਿਖਿਆ ਪੱਤਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਹੁਕਮ

 ਰਾਜਪਾਲ ਨੇ ਸੀਐਮ ਨੂੰ ਲਿਖਿਆ ਪੱਤਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਹੁਕਮ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇੱਕ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਰੀ ਕਰਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਤੁਰੰਤ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਪੱਤਰ ਵਿੱਚ ਰਾਜਪਾਲ ਨੇ ਲਿਖਿਆ ਕਿ ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਨਿਯੁਕਤੀ ਯੂਜੀਸੀ ਦੇ ਨਿਯਮਾਂ ਮੁਤਾਬਕ ਨਹੀਂ ਹੈ।

Image

ਉਹਨਾਂ ਇਸ ਨੂੰ ਗ਼ੈਰ-ਕਾਨੂੰਨੀ ਦੱਸਦੇ ਹੋਏ ਗੋਸਲ ਨੂੰ ਤੁਰੰਤ ਹਟਾਉਣ ਦੇ ਹੁਕਮ ਦਿੱਤੇ ਹਨ। ਕਾਬਲੇਗੌਰ ਹੈ ਕਿ ਇਸ ਤੋਂ ਪਹਿਲਾਂ ਰਾਜਪਾਲ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਅਗਲੇ ਵਾਈਸ ਚਾਂਸਲਰ ਲਈ ਡਾ. ਗੁਰਪ੍ਰੀਤ ਸਿੰਘ ਵਾਂਡਰ ਦੇ ਨਾਂ ਵਾਲੀ ਫ਼ਾਈਲ ਪੰਜਾਬ ਸਰਕਾਰ ਨੂੰ ਵਾਪਸ ਮੋੜ ਦਿੱਤੀ ਸੀ।

ਉਹਨਾਂ ਨੇ ਕਿਹਾ ਸੀ ਕਿ ਸਰਚ ਕਮੇਟੀ ਵੱਲੋਂ ਸ਼ਾਰਟ ਲਿਸਟ ਕੀਤੇ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ। ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਰੇੜਕਾ ਉਸ ਸਮੇਂ ਤੋਂ ਚੱਲ ਰਿਹਾ ਹੈ, ਜਦੋਂ ਪਹਿਲਾਂ 22 ਸਤੰਬਰ ਨੂੰ ਰਾਜਪਾਲ ਨੇ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ ਪੰਜਾਬ ਸਰਕਾਰ ਨੂੰ ਦੇ ਦਿੱਤੀ ਪਰ ਬਾਅਦ ਵਿੱਚ ਇਹ ਮਨਜ਼ੂਰੀ ਉਹਨਾਂ ਨੇ ਵਾਪਸ ਲੈ ਲਈ ਸੀ।

 

Leave a Reply

Your email address will not be published.