ਰਾਜਪਾਲ ਨੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ਸਬੰਧੀ ‘ਆਪ’ ਸਰਕਾਰ ਨੂੰ ਦਿੱਤੀ ਮਨਜ਼ੂਰੀ

 ਰਾਜਪਾਲ ਨੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ਸਬੰਧੀ ‘ਆਪ’ ਸਰਕਾਰ ਨੂੰ ਦਿੱਤੀ ਮਨਜ਼ੂਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹਨਾਂ ਨੇ ਪ੍ਰਸਤਾਵਿਤ ਇਜਲਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ। ਆਪਣੇ ਜਵਾਬ ਵਿੱਚ ਸਰਕਾਰ ਨੇ ਕਿਹਾ ਸੀ ਕਿ ਇਜਲਾਸ ਦੌਰਾਨ ਜੀਐਸਟੀ ਪਰਾਲੀ ਅਤੇ ਬਿਜਲੀ ਵਰਗੇ ਕਈ ਮੁੱਦਿਆਂ ਤੇ ਚਰਚਾ ਹੋਵੇਗੀ।

Image

ਇਸ ਤੋਂ ਪਹਿਲਾਂ ਰਾਜਪਾਲ ਨੇ ਸੈਸ਼ਨ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤ ਸੀ। ਇਸ ਤੋਂ ਬਾਅਦ ‘ਆਪ’ ਸਰਕਾਰ ਨੇ 27 ਸਤੰਬਰ ਨੂੰ ਇਜਲਾਸ ਸੱਦਣ ਦਾ ਮੁੜ ਐਲਾਨ ਕਰ ਦਿੱਤਾ ਸੀ। ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਦੇ ਵਿਧਾਨਿਕ ਕੰਮਾਂ ਦੇ ਵੇਰਵੇ ਮੰਗੇ ਸਨ ਜਿਸ ਨੂੰ ਲੈ ਕੇ ਸਰਕਾਰ ਨੇ ਤਿੱਖਾ ਵਿਰੋਧ ਵੀ ਕੀਤਾ ਸੀ।

Punjab Governor Banwarilal Purohit withdraws assent for special Assembly  session

ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਇਸ ਨੂੰ ਮੰਦਭਾਗਾ ਅਤੇ ਨਿੰਦਣਯੋਗ ਕਰਾਰ ਦਿੱਤਾ ਸੀ। ਉਹਨਾਂ ਨੇ ਰਾਜਪਾਲ ਤੇ ਪੰਜਾਬ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰਨ ਦਾ ਇਲਜ਼ਾਮ ਲਾਇਆ ਸੀ। ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਰੋੜਾ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਰਾਸ਼ਟਰਪਤੀ ਜਾਂ ਰਾਜਪਾਲ ਨੇ ਸੈਸ਼ਨ ਸੱਦਣ ਤੋਂ ਪਹਿਲਾਂ ਕਦੇ ਵੀ ਵਿਧਾਨਕ ਕਾਰਜਾਂ ਦੀ ਸੂਚੀ ਨਹੀਂ ਮੰਗੀ ਸੀ।

ਉਹਨਾਂ ਕਿਹਾ ਕਿ, “ਇਹ ਪਹਿਲੀ ਵਾਰ ਹੋ ਰਿਹਾ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਸਪੱਸ਼ਟ ਤੌਰ ’ਤੇ ਲੋਕਤੰਤਰੀ ਪ੍ਰਣਾਲੀ ਨੂੰ ਕਮਜ਼ੋਰ ਕਰਨ ਅਤੇ ਆਮ ਆਦਮੀ ਪਾਰਟੀ ਸਰਕਾਰ ਨੂੰ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਤੋਂ ਰੋਕਣ ਲਈ ਭਾਜਪਾ ਅਤੇ ਕਾਂਗਰਸ ਨਾਲ ਮਿਲ ਕੇ ਕੰਮ ਕਰ ਰਹੇ ਹਨ।”

Leave a Reply

Your email address will not be published.