News

ਭਾਜਪਾ ‘ਚ ਘਮਸਾਣ, ਰਾਜਪਾਲ ਮਲਿਕ ਨੇ ਕਰਤਾ ਐਲਾਨ, ਭਾਵੇਂ ਅਹੁਦੇ ਤੋਂ ਕਰਦੋ ਲਾਂਭੇ, ਕਿਸਾਨਾਂ ਨਾਲ ਖੜ੍ਹਾ

ਮੇਘਾਲਿਆ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਪਿਛਲੇ ਦਿਨੀਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਸੀ। ਹੁਣ ਫਿਰ ਉਹਨਾਂ ਦਾ ਇਕ ਹੋਰ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸਰਕਾਰ ਨੂੰ ਕਿਹਾ ਕਿ ਸਰਕਾਰ ਭਾਵੇਂ ਉਹਨਾਂ ਨੂੰ ਅਪਣੇ ਅਹੁਦੇ ਤੋਂ ਲਾਹ ਦੇਣ ਪਰ ਉਹ ਫਿਰ ਵੀ ਕਿਸਾਨਾਂ ਦੇ ਹੱਕ ਵਿੱਚ ਭੁਗਤਣਗੇ।

ਉਹਨਾਂ ਕਿਹਾ ਕਿ ਮੇਰੇ ਬਿਆਨ ਨਾਲ ਪਾਰਟੀ ਨੂੰ ਕੋਈ ਨੁਕਸਾਨ ਨਹੀਂ ਹੋਣਾ, ਬਲਕਿ ਕਿਸਾਨਾਂ ਨੂੰ ਲੱਗੇਗਾ ਕਿ ਕੋਈ ਤਾਂ ਹੈ ਜੋ ਉਹਨਾਂ ਲਈ ਬੋਲ ਰਿਹਾ ਹੈ। ਮਲਿਕ ਨੇ ਪਿਛਲੇ ਦਿਨੀਂ ਬਾਗ਼ਪਤ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸਰਕਾਰ ਹੰਕਾਰ ਗਈ ਹੈ। ਅੱਜ ਦੇਸ਼ ਦੇ ਕਿਸਾਨ ਸੜਕਾਂ ’ਤੇ ਬੈਠੇ ਹਨ ਪਰ ਉਹਨਾਂ ਦਾ ਮਸਲਾ ਹੱਲ ਕਰਨ ਲਈ ਸਰਕਾਰ ਗੰਭੀਰ ਨਹੀਂ ਹੈ।

ਉਹਨਾਂ ਅੱਗੇ ਕਿਹਾ ਕਿ ਜੇ ਸਰਕਾਰ ਨੂੰ ਲਗਦਾ ਹੈ ਕਿ ਉਹ ਉਹਨਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਤਾਂ ਫਿਰ ਉਹ ਲਾਂਭੇ ਹੋ ਜਾਣਗੇ ਪਰ ਇਸ ਦੇ ਬਾਵਜੂਦ ਵੀ ਉਹ ਬੋਲਣਗੇ। ਮਲਿਕ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ ਚਾਰ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਕਰਕੇ ਯੂਪੀ, ਰਾਜਸਥਾਨ ਤੇ ਹਰਿਆਣਾ ਵਿੱਚ ਭਾਜਪਾ ਦੀ ਹਮਾਇਤ ਨੂੰ ਖੋਰਾ ਲੱਗੇਗਾ।

ਉਨ੍ਹਾਂ ਕਿਹਾ, ‘ਜੇ ਕਿਸਾਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੱਛਮੀ ਯੂਪੀ, ਰਾਜਸਥਾਨ ਤੇ ਹਰਿਆਣਾ ਵਿੱਚ ਭਾਜਪਾ ਆਪਣਾ ਆਧਾਰ ਗੁਆ ਬੈਠੇਗੀ।’  

Click to comment

Leave a Reply

Your email address will not be published. Required fields are marked *

Most Popular

To Top