ਰਾਜਪਾਲ ਸਰਕਾਰ ਦੇ ਕੰਮਾਂ ’ਚ ਬਣ ਰਹੇ ਨੇ ਰੋੜਾ? ਮੰਤਰੀ ਜਿੰਪਾ ਨੇ ਰਾਜਪਾਲ ਨੂੰ ਲੈ ਕੇ ਕਹੀ ਵੱਡੀ ਗੱਲ

 ਰਾਜਪਾਲ ਸਰਕਾਰ ਦੇ ਕੰਮਾਂ ’ਚ ਬਣ ਰਹੇ ਨੇ ਰੋੜਾ? ਮੰਤਰੀ ਜਿੰਪਾ ਨੇ ਰਾਜਪਾਲ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 7 ਮਹੀਨੇ ਦਾ ਸਮਾਂ ਹੋ ਚੁੱਕਿਆ ਹੈ। ਇਸ ਦੌਰਾਨ ਸੂਬਾ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸੂਬੇ ਦੇ ਲੋਕਾਂ ਲਈ ਕਈ ਵੱਡੇ ਫੈਸਲੇ ਲੈਣ ਦੀ ਗੱਲ ਕਹੀ ਜਾ ਰਹੀ ਹੈ। ਪਰ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਦਰਮਿਆਨ ਆਪਸੀ ਤਲਖ਼ੀ ਵੀ ਲਗਾਤਾਰ ਸਾਹਮਣੇ ਆਉਂਦੀ ਰਹਿੰਦੀ ਹੈ।

ਕੁਝ ਦਿਨ ਪਹਿਲਾਂ ਰਾਜਪਾਲ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਨੂੰ ਪੰਜਾਬ ਸਰਕਾਰ ਵੱਲੋਂ ਹਟਾਉਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਵਿਵਾਦ ਕਾਫੀ ਵਧ ਗਿਆ ਸੀ। ਇਸ ਸਬੰਧੀ ਕੈਬਨਿਟ ਮੰਤਰੀ ਬ੍ਰਮਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਅਪਣਾ ਕੰਮ ਕੀਤਾ ਜਾ ਰਿਹਾ।

Image

ਪਰ ਪੰਜਾਬ ਦੇ ਰਾਜਪਾਲ ਕੇਂਦਰ ਦੇ ਇੱਕ ਨੁਮਾਇੰਦੇ ਦੇ ਤੌਰ ਤੇ ਕੰਮ ਕਰ ਰਹੇ ਹਨ ਇਸ ਲਈ ਲਗਾਤਾਰ ਉਹਨਾਂ ਵੱਲੋਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਜਿਵੇਂ ਦਿੱਲੀ ਦੀ ਸਰਕਾਰ ਨੂੰ ਰਾਜਪਾਲ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ, ਰਾਜਪਾਲ ਵੀ ਉਹਨਾਂ ਦੇ ਰਾਤ ਤੇ ਚੱਲ ਰਹੇ ਹਨ। ਸੂਬਾ ਸਰਕਾਰ ਅਤੇ ਰਾਜਪਾਲ ਵਿਚਾਲੇ ਲਗਾਤਾਰ ਵਿਵਾਦ ਵਧਦਾ ਜਾ ਰਿਹਾ ਹੈ। ਸੂਬਾ ਸਰਕਾਰ ਵਲੋਂ ਵੀ ਰਾਜਪਾਲ ਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ।

Leave a Reply

Your email address will not be published.