News

ਰਾਜਸਥਾਨ ਤੋਂ ਕਿਸਾਨਾਂ ਦਾ ਦਿੱਲੀ ਨੂੰ ਕੂਚ, ਠੰਡ ਤੋਂ ਬੇਪਰਵਾਹ

ਕਿਸਾਨਾਂ ਦਾ ਅੰਦੋਲਨ ਪਿਛਲੇ 18 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਹੈ ਪਰ ਕਿਸਾਨਾਂ ਨੇ ਅਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਅੱਜ ਰਾਜਸਥਾਨ ਦੇ ਕਿਸਾਨਾਂ ਨੇ ਵੀ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਐਤਵਾਰ ਯਾਨੀ ਕਿ ਅੱਜ ਰਾਜਸਥਾਨ ਸਰਹੱਦ ਤੋਂ ਹਜ਼ਾਰਾਂ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ ਅਤੇ ਦਿੱਲੀ ਜੈਪੁਰ ਹਾਈਵੇਅ ਨੂੰ ਬੰਦ ਕਰਨਗੇ। ਪੰਜਾਬ ਤੋਂ ਕਿਸਾਨ ਲਗਾਤਾਰ ਦਿੱਲੀ ਆ ਰਹੇ ਹਨ। 16 ਦਸੰਬਰ ਨੂੰ 500 ਟਰਾਲੀਆਂ ਸਿੰਘੂ ਬਾਰਡਰ ਪਹੁੰਚ ਰਹੀਆਂ ਹਨ।

ਅੱਜ ਕਿਸਾਨ ਜੈਪੁਰ-ਦਿੱਲੀ ਹਾਈਵੇਅ ਬਲਾਕ ਕਰਨਗੇ। ਦਸ ਦਈਏ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਲੈ ਕੇ ਕਿਸਾਨ ਜਿੱਦ ਤੇ ਅੜੇ ਹੋਏ ਹਨ ਜਿਸ ਕਾਰਨ ਉਹ ਦਿੱਲੀ ਦੀਆਂ ਸਰਹੱਦਾਂ ਤੇ ਧਰਨੇ ਲਗਾ ਕੇ ਬੈਠੇ ਹਨ। ਸਾਰੀ ਆਵਾਜਾਈ ਠੱਪ ਹੋਈ ਪਈ ਹੈ।

ਕਿਸਾਨਾਂ ਦਾ ਇਹ ਧਰਨਾ ਪ੍ਰਦਰਸ਼ਨ ਦਿੱਲੀ ਦੇ ਚਾਰ ਪੁਆਇੰਟ ਤੇ ਚਲ ਰਿਹਾ ਹੈ। ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਕੱਲ੍ਹ ਪ੍ਰੈਸ ਕਾਨਫਰੰਸ ਵਿੱਚ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ ਕਿ 14 ਦਸੰਬਰ ਨੂੰ ਸਾਰੇ ਦੇਸ਼ ਦੇ ਡੀਸੀ ਦਫ਼ਤਰਾਂ ਸਾਹਮਣੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਭੁੱਖ ਹੜਤਾਲ ਤੇ ਬੈਠਣ ਦਾ ਵੀ ਐਲਾਨ ਕੀਤਾ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top