ਰਾਜਾ ਵੜਿੰਗ ਦਾ ਵੱਡਾ ਬਿਆਨ, ਯੂਪੀ-ਬਿਹਾਰ ਵਾਂਗ ਪੰਜਾਬ ‘ਚ ਬਣੇ ਤਾਲਿਬਾਨ ਵਰਗੇ ਹਾਲਾਤ

 ਰਾਜਾ ਵੜਿੰਗ ਦਾ ਵੱਡਾ ਬਿਆਨ, ਯੂਪੀ-ਬਿਹਾਰ ਵਾਂਗ ਪੰਜਾਬ ‘ਚ ਬਣੇ ਤਾਲਿਬਾਨ ਵਰਗੇ ਹਾਲਾਤ

ਪੰਜਾਬ ਦੇ ਹਾਲਾਤਾਂ ਦੇ ਮੱਦੇਨਜ਼ਰ ਲੁਧਿਆਣਾ ਦੇ ਹਲਕਾ ਪੱਛਮੀ ਵਿੱਚ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮਾਨ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ।

Image

ਉਹਨਾਂ ਕਿਹਾ ਕਿ ਇਸ ਵਾਰ ਜ਼ਮੀਨੀ ਪੱਧਰ ਤੇ ਜੁੜੇ ਵਰਕਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ ਅਤੇ ਕਿਹਾ ਕਿ ਇਸ ਵਾਰ ਕਿਸੇ ਵੀ ਚਹੇਤੇ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਗੁਜਰਾਤ ਅਤੇ ਹਿਮਾਚਲ ਚੋਣਾਂ ਬਾਰੇ ਕਿਹਾ ਕਿ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ ਤੇ ਖਰਚ ਕੀਤਾ ਜਾ ਰਿਹਾ ਹੈ।

ਹਿਮਾਚਲ ਚੋਣਾਂ ਨੂੰ ਲੈ ਕੇ ਉਹਨਾਂ ਕਿਹਾ ਕਿ, ਉਹ ਲਿਖਤੀ ਤੌਰ ਤੇ ਦੇਣ ਲਈ ਤਿਆਰ ਹਨ ਕਿ ਹਿਮਾਚਲ ਵਿੱਚ ਇੱਕ ਵੀ ਸੀਟ ਨਹੀਂ ਮਿਲੇਗੀ। ਡੀਜੀਪੀ ਪੰਜਾਬ ਵੱਲੋਂ ਹਥਿਆਰਾਂ ਦੀਆਂ ਪੋਸਟਾਂ ਅਪਲੋਡ ਕਰਨ ਵਾਲਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਬਾਰੇ ਉਹਨਾਂ ਕਿਹਾ ਕਿ ਅਜਿਹੀ ਮੁਹਿੰਮ ਚਲਾਉਣ ਦਾ ਕੋਈ ਫ਼ਾਇਦਾ ਨਹੀਂ ਹੈ। ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਦਿਨੋ-ਦਿਨ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਰਾਜਾ ਵੜਿੰਗ ਨੇ ਕਿਹਾ ਕਿ, ਮੈਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਅਜਨਾਲਾ ‘ਚ ‘ਆਪ’ ਵਰਕਰ ਦੀ ਹਵਾਈ ਫਾਇਰਿੰਗ ‘ਚ ਗੋਲੀ ਚਲਾਉਣ ਦੀ ਵੀਡੀਓ ਵਾਇਰਲ ‘ਤੇ ਉਨ੍ਹਾਂ ਕਿਹਾ ਕਿ ਉਹ ਭਾਵੇਂ ਕਿਸੇ ਵੀ ਪਾਰਟੀ ਦਾ ਚਹੇਤਾ ਹੋਵੇ ਪਰ ਕਾਰਵਾਈ ਹੋਣੀ ਚਾਹੀਦੀ ਹੈ। ਕਾਨੂੰਨ ਸਭ ਲਈ ਇਕ ਹੈ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਸਵਾਲ ਪੁੱਛੇ ਜਾਣ ‘ਤੇ ਵੜਿੰਗ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਹੋਣੀ ਲਾਜ਼ਮੀ ਹੈ। ਪਰ ਕਿਸਾਨਾਂ ਕਰਕੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਦਾ ਧਿਆਨ ਰੱਖਿਆ ਜਾਵੇ।

Leave a Reply

Your email address will not be published.