ਰਾਜਾ ਵੜਿੰਗ ਨੇ ਪਟਿਆਲਾ ਬੱਸ ਸਟੈਂਡ ’ਤੇ ਮੁਲਾਜ਼ਮਾਂ ਦੀਆਂ ਸੁਣੀਆਂ ਮੁਸ਼ਕਿਲਾਂ
By
Posted on

ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਸਵੇਰੇ ਪਟਿਆਲਾ ਬੱਸ ਸਟੈਂਡ ਤੇ ਪਹੁੰਚੇ ਅਤੇ ਉਹਨਾਂ ਨੇ ਇੱਥੋਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਸੁਣੀਆਂ। ਉਹਨਾਂ ਨੇ ਮੁਲਾਜ਼ਮਾਂ ਨੂ ਭਰੋਸਾ ਦਵਾਇਆ ਕਿ ਉਹਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ।

ਉਹਨਾਂ ਨੇ ਕੱਚੇ ਮੁਲਾਜ਼ਮਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਹਨਾਂ ਦੀ ਤਨਖ਼ਾਹ ਵਿੱਚ 30 ਫ਼ੀਸਦੀ ਵਾਧਾ ਕੀਤਾ ਜਾ ਰਿਹਾ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਇਸ ਸਬੰਧੀ ਜਾਣਕਾਰੀ ਦਿੱਤੀ।

