News

ਰਾਜਾ ਵੜਿੰਗ ਨੇ ਲਿਆ ਫ਼ੈਸਲਾ, 14 ਨਵੰਬਰ ਨੂੰ ਚਲਾਈ ਜਾਵੇਗੀ ਨਵੀਂ ਮੁਹਿੰਮ

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਟਰਾਂਸਪੋਰਟ ਨੂੰ ਲੈ ਕੇ ਹੁਣ ਤੱਕ ਕਈ ਵੱਡੇ ਫ਼ੈਸਲੇ ਲਏ ਹਨ। ਇਸ ਦੇ ਨਾਲ ਹੀ ਹੁਣ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ।

May be an image of 1 person, standing and outdoors

ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨਾ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫਲਿਟ ਅਤੇ ਬੈਜ ਵੰਡੇ ਜਾਣਗੇ।

ਪੰਜਾਬ ਵਿੱਚ 14 ਨਵੰਬਰ 2021 ਨੂੰ ਵਿੱਢੀ ਜਾਣ ਵਾਲੀ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿੱਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਵਿੱਚ ਪਾਠਕਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ ਤੇ ਗਰੇਡਾਂ ਨਾਲ ਕੀਤਾ ਜਾਵੇ ਨਾ ਕਿ ਇੱਕ ਆਪਸ਼ਨਲ ਪਾਠ ਵਜੋਂ।

ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਲੀਡ ਏਜੰਸੀ ਨੂੰ ਹੁਕਮ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸੁਰੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ। ਵੜਿੰਗ ਨੇ ਦੱਸਿਆ ਕਿ 14 ਨਵੰਬਰ 2021 ਨੂੰ “ਨੋ ਚਲਾਨ ਡੇਅ” ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ।

ਉਹਨਾਂ ਕਿਹਾ ਕਿ ਗੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ ਸੂਬੇ ਵਿੱਚ ਰੇਟਰੋ ਰਿਫਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫਲੈਕਟਿਵ ਟੇਪ ਆਦਿ ਵੀ ਲਾਉਣਗੀਆਂ।

ਬੈਠਕ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ ਸੂਬੇ ਵਿੱਚ ਰੈਟਰੋ ਰਿਫਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ ਵਿੱਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰੰਤ ਤਾਲਮੇਲ ਕੀਤਾ ਜਾਵੇਗਾ।

ਟਰਾਂਸਪੋਰਟ ਮੰਤਰੀ ਨੇ ਸੜਕੀ ਢਾਂਚੇ ਨਾਲ ਸਬੰਧਿਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀਪੀਆਰ ਵਿੱਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਹੁਕਮ ਦਿੱਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨਾਂ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ।

Click to comment

Leave a Reply

Your email address will not be published.

Most Popular

To Top