ਰਾਜਾ ਵੜਿੰਗ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਬਿਜਲੀ ਬਿੱਲਾਂ ਨੂੰ ਲੈ ਕੇ ਕਹੀ ਵੱਡੀ ਗੱਲ

ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਪਰਿਵਾਰ ਸਮੇਤ ਅਤੇ ਨਵੀਂ ਕਾਂਗਰਸ ਦੀ ਟੀਮ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਤੋਂ ਬਾਅਦ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕੀ ਜੀ ਰਾਮ ਤੀਰਥ ਸਥਾਨ ਤੇ ਦਰਸ਼ਨ ਕੀਤੇ।
ਇਸ ਦੌਰਾਨ ਮੌਕੇ ਕਾਂਗਰਸ ਦੇ ਕਈ ਲੀਡਰ ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਸਮੇਤ ਅਨੇਕਾਂ ਆਗੂ ਮੌਜੂਦ ਰਹੇ। ਇਸ ਤੋਂ ਬਾਅਦ ਰਾਜਾ ਵੜਿੰਗ ਨੇ ਕਾਂਗਰਸੀ ਕੌਂਸਲਰਾਂ ਨਾਲ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਉਹਨਾਂ ਨੇ ਕੌਂਸਲਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਅਸੀਂ ਪੂਰਾ ਮੰਥਨ ਕਰ ਰਹੇ ਹਾਂ।
ਉਹਨਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਕਿਹਾ ਕਿ ਉਹ ਪਾਰਟੀ ਦੀ ਕਾਰਗੁਜ਼ਾਰੀ ਤੇ ਕੋਈ ਸਵਾਲ ਨਹੀਂ ਚੁੱਕਦੇ ਅਤੇ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਹ ਪੂਰੇ ਕਰਨਗੇ।
ਉਨ੍ਹਾਂ ਕਿਹਾ ਹੈ ਕਿ ਕਾਂਗਰਸ ਨੇ ਬਿਜਲੀ ਦੇ 200 ਯੂਨਿਟ ਦੇ ਸਾਰੇ ਬਿੱਲ ਮੁਆਫ ਕਰ ਦਿੱਤੇ ਪਰ ਇਹ ਕਹਿੰਦੀ ਹੈ ਕਿ 300 ਯੂਨਿਟ ਕਰਾਂਗੀ ਅਤੇ ਜਦੋਂ 301 ਹੋ ਗਈ ਤਾਂ ਕਿਸ ਤਰ੍ਹਾਂ ਦੀ ਰਾਹਤ ਦਿੱਤੀ ਜਾਵੇਗੀ ਪਰ ਅਜਿਹਾ ਨਾ ਹੋਵੇ ਕਿ ਜਿਹੜੇ ਲੋਕਾਂ ਦੇ ਬਿੱਲ ਮਾਫ਼ ਕੀਤੇ ਗਏ ਸਨ, ਉਹ ਹਵਾਈ ਜਹਾਜ਼ਾਂ ਅਤੇ ਕਾਂਗਰਸ ਦੇ ਰਾਜ ਦੌਰਾਨ ਝੂਲਣ ਦਿੱਤਾ ਗਿਆ, ਇੱਕ ਵਾਰ ਫਿਰ ਲੋਕਾਂ ‘ਤੇ ਆਪਣਾ ਸਮਾਂ ਪਾ ਦਿੱਤਾ।
