ਰਾਜੇਵਾਲ ਦੇ ਬਿਆਨ ਤੋਂ ਕਿਉਂ ਭੜਕੇ ਸੀ ਸਿੱਖ, ਦੱਸੀ ਹਕੀਕਤ

ਕਿਸਾਨੀ ਅੰਦੋਲਨ ਪੂਰੇ ਸਿਖ਼ਰ ਤੇ ਪਹੁੰਚ ਗਿਆ ਹੈ। ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਉੱਥੇ ਹੀ ਇਸ ਅੰਦੋਲਨ ਵਿਚਾਲੇ ਕਈ ਮਤਭੇਦ ਵੀ ਸਾਹਮਣੇ ਆ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਮੰਚ ਤੋਂ ਨਿਹੰਗ ਸਿੰਘਾਂ ਨੂੰ ਅਪਣੀਆਂ ਛਾਉਣੀਆਂ ਹੋਰ ਥਾਂ ਲੈ ਜਾਣ ਦੀ ਅਪੀਲ ਕੀਤੀ ਸੀ।

ਉਨ੍ਹਾਂ ਕਿਹਾ ਸੀ ਕਿ ਇਸ ਅੰਦੋਲਨ ਨੂੰ ਸਰਕਾਰੀ ਏਜੰਟ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਗੱਡੀਆਂ ਉਪਰ ਸਿਰਫ਼ ਕਿਸਾਨ ਜਥੇਬੰਦੀਆਂ ਦੇ ਝੰਡੇ ਲਾਉਣ ਦੀ ਅਪੀਲ ਵੀ ਕੀਤੀ ਸੀ। ਇਸ ਕਰਕੇ ਸੋਸ਼ਲ ਮੀਡੀਆ ਉੱਪਰ ਰਾਜੇਵਾਲ ਦੀ ਕਾਫੀ ਅਲੋਚਨਾ ਹੋਈ ਸੀ। ਦਿੱਲੀ ਧਰਨੇ ਵਿੱਚ ਸ਼ਾਮਲ ਲੋਕਾਂ ਨੇ ਵੀ ਰਾਜੇਵਾਲ ਦੀ ਬਿਆਨ ਉੱਪਰ ਇਤਰਾਜ਼ ਜਤਾਇਆ ਸੀ।
ਬਲਬੀਰ ਸਿੰਘ ਰਾਜੇਵਾਲ ਨੇ ਆਪਣੀ ਅਲੋਚਨਾ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਹੈ ਕਿ ਉਹ ਖੁਦ ਪੰਜ ਬਾਣੀਆਂ ਦਾ ਪਾਠ ਕਰਨ ਵਾਲੇ ਵਿਅਕਤੀ ਹਨ। ਉਨ੍ਹਾਂ ਦਾ ਮਕਸਦ ਕਿਸੇ ਦੀ ਵੀ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਨ ਦਾ ਨਿਸ਼ਾਨਾ ਤਿੰਨ ਕਾਨੂੰਨ ਰੱਦ ਕਰਾਉਣਾ ਹੈ ਤੇ ਉਸ ਵੇਲੇ ਤੱਕ ਕਿਸਾਨ ਡਟੇ ਰਹਿਣਗੇ।
ਇਸ ਸਬੰਧੀ ਸਫ਼ਾਈ ਦਿੰਦਿਆਂ ਉਹਨਾਂ ਕਿਹਾ ਕਿ ਗੋਦੀ ਮੀਡੀਆ ਵੱਲੋਂ ਅੰਦੋਲਨ ਖ਼ਿਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਦਾ ਸਾਹਮਣਾ ਕਰਨ ਲਈ ਉਹਨਾਂ ਕੁੱਝ ਵਿਚਾਰ ਰੱਖੇ ਸਨ। ਇਸ ਲਈ ਨਿਹੰਗ ਸਿੰਘਾਂ ਤੇ ਨਿਸ਼ਾਨ ਸਾਹਿਬ ਬਾਰੇ ਨਿਰਮਤਾ ਨਾਲ ਬੇਨਤੀ ਕੀਤੀ ਸੀ। ਮੈਂ ਖੁਦ ਪੰਜ ਬਾਣੀਆਂ ਦਾ ਪਾਠ ਕਰਨ ਵਾਲਾ ਵਿਅਕਤੀ ਹਾਂ। ਮੇਰਾ ਮਕਸਦ ਕਿਸੇ ਦੀ ਵੀ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ।
