News

ਰਾਜੇਵਾਲ ਨੇ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਸੀ ਚਿੱਠੀ, ਕਿਸਾਨ ਲੀਡਰ ਅਮਰਜੀਤ ਰਾੜਾ ਵੱਡਾ ਬਿਆਨ

ਕਿਸਾਨ ਜੱਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾ ਕੇ ਚੋਣਾਂ ਲੜਨ ਦੇ ਐਲਾਨ ਕਰ ਦਿੱਤਾ ਗਿਆ ਹੈ। ਇਸ ਪਿੱਛੋਂ ਕਿਸਾਨਾਂ ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਕਿਸਾਨ ਲੀਡਰ ਅਮਰਜੀਤ ਸਿੰਘ ਰਾੜਾ ਨੇ ਸਿਆਸੀ ਪਾਰਟੀ ਬਣਾਉਣ ਵਾਲੇ ਕਿਸਾਨ ਲੀਡਰਾਂ ਤੇ ਗੰਭੀਰ ਇਲਜ਼ਾਮ ਲਾਏ ਹਨ। ਉਹਨਾਂ ਟਵੀਟ ਕਰਕੇ ਕਿਹਾ ਕਿ ਅਮਿਤ ਸ਼ਾਹ ਦੇ ਪੈਰਾਂ ਵਿੱਚ ਬੈਠਣ ਵਾਲੇ ਅੰਦੋਲਨ ਦੀ ਜਿੱਤ ਨੂੰ ਆਪਣੀ ਪ੍ਰਾਪਤੀ ਦੱਸ ਰਹੇ ਹਨ।

ਉਹਨਾਂ ਨੇ ਟਵੀਟ ਦੇ ਨਾਲ ਇੱਕ ਪੱਤਰ ਸ਼ੇਅਰ ਕਰਦਿਆਂ ਕਿਹਾ ਕਿ ਇਹ ਅਮਿਤ ਸ਼ਾਹ ਨੂੰ ਲਿਖਿਆ ਗਿਆ ਹੈ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਗਿਆ, ਜਿਸ ਵਿੱਚ ਤਿੰਨ ਕਾਨੂੰਨਾਂ ਵਿੱਚੋਂ ਇੱਕ ਨੂੰ ਰੱਦ ਕਰਨ ਦੀ ਗੱਲ ਕਹੀ ਗਈ ਸੀ। ਚਿੱਠੀ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਇੱਕ ਕਾਨੂੰਨ ਨੂੰ ਰੱਦ ਕਰੇ।

ਇਸ ਬਾਰੇ ਰਾਜ ਸਰਕਾਰਾਂ ਗੱਲ ਕਰਨ ਤੇ ਇੱਕ ਕਾਨੂੰਨ ਤੇ ਹਾਲ ਦੀ ਘੜੀ ਪਾਬੰਦੀ ਲਾਉਣੀ ਚਾਹੀਦੀ ਹੈ ਤੇ ਇਹ ਅੰਤਿਮ ਫ਼ੈਸਲੇ ਤੋਂ ਬਾਅਦ ਲਾਗੂ ਕੀਤਾ ਜਾ ਸਕਦਾ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਲੀਡਰ ਡਾ. ਦਰਸ਼ਨਪਾਲ ਨੇ ਬਹੁਗਿਣਤੀ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਬਾਰੇ ਗੱਲ ਕਰਦਿਆਂ ਕਿਹਾ ਕਿ, “ਕਿਸਾਨ ਚੋਣਾਂ ਜਿੱਤ ਕੇ ਜਾਂ ਮੰਤਰੀ ਮੰਡਲ ਵਿੱਚ ਹਿੱਸਾ ਲੈ ਕੇ ਮਸਲਿਆਂ ਦਾ ਹੱਲ ਨਹੀਂ ਕਰ ਸਕਦੇ, ਮਸਲਿਆਂ ਦਾ ਹੱਲ ਤਾਂ ਅੰਦੋਲਨ ਰਾਹੀਂ ਹੀ ਕੀਤਾ ਜਾ ਸਕਦਾ ਹੈ।” 

ਦੱਸ ਦਈਏ ਕਿ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਇੱਕ ਨਿੱਜੀ ਚੈਨਲ ਤੇ ਕਿਹਾ ਸੀ ਕਿ ਬਲਬੀਰ ਸਿੰਘ ਰਾਜੇਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਚਿੱਠੀ ਲਿਖੀ ਹੈ।

Click to comment

Leave a Reply

Your email address will not be published.

Most Popular

To Top