News

ਰਾਜ ਭਵਨ ਤੋਂ ਕੁਝ ਹੀ ਦੂਰੀ ’ਤੇ ਹੈ ਕਿਸਾਨਾਂ ਦਾ ਕਾਫਲਾ, ਰਾਜਪਾਲ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ

ਕਿਸਾਨ ਲਗਾਤਾਰ ਪੰਜਾਬ ਰਾਜ ਭਵਨ ਵੱਲ ਵਧ ਰਹੇ ਹਨ। ਮੁਹਾਲੀ ਤੋਂ ਪੈਦਲ ਮਾਰਚ ਕਰਦੇ ਹੋਏ ਕਿਸਾਨ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਕੀਤੀ ਗਈ ਅਤੇ ਨਾਲ ਹੀ ਵਾਟਰ ਕੈਨਨ ਰਾਹੀਂ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਦੇ ਬਾਵਜੂਦ ਵੀ ਕਿਸਾਨਾਂ ਨੇ ਰਾਜ ਭਵਨ ਵੱਲ ਅਪਣਾ ਕੂਚ ਜਾਰੀ ਰੱਖਿਆ ਹੈ।

ਕਿਸਾਨਾਂ ਦਾ ਕਾਫ਼ਲਾ ਸੈਕਟਰ 17 ਤੱਕ ਪਹੁੰਚ ਚੁੱਕਾ ਹੈ। ਥੋੜੀ ਦੇਰ ਵਿੱਚ ਕਿਸਾਨ ਅਤੇ ਪੁਲਿਸ ਫਿਰ ਤੋਂ ਆਹਮ-ਸਾਹਮਣੇ ਹੋਣਗੇ। ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਰੋਕਣ ਲਈ ਟਰੱਕਾਂ ਅਤੇ ਟਿੱਪਰਾਂ ਨਾਲ ਚੰਡੀਗੜ੍ਹ-ਪੰਚਕੂਲਾ ਸਰਹੱਦ ਨੂੰ ਬੰਦ ਕੀਤਾ।

ਕਿਸਾਨਾਂ ਨੇ ਮੁਹਾਲੀ ਦੇ ਵਾਈਪੀਐਸ ਚੌਂਕ ਤੋਂ ਅਗਲੇ ਲੱਗੇ ਪਹਿਲੇ ਪੁਲਿਸ ਬੈਰੀਕੇਡ ਨੂੰ ਤੋੜ ਕੇ ਚੰਡੀਗੜ੍ਹ ਵੱਲ ਵਧਣਾ ਸ਼ੁਰੂ ਕੀਤਾ ਸੀ। ਮੁਹਾਲੀ ਵਿੱਚ ਪੰਜਾਬ ਭਰ ’ਚੋਂ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਬੀਬੀਆਂ ਗੁਰਦੁਆਰਾ ਅੰਬ ਸਾਹਿਬ ਦੇ ਮੈਦਾਨ ਵਿੱਚ ਇਕੱਠੇ ਹੋਏ ਸੀ। ਰਾਜ ਭਵਨ ਵੱਲ ਕਿਸਾਨਾਂ ਦੇ ਮਾਰਚ ਕਾਰਨ ਚੰਡੀਗੜ੍ਹ ਪੁਲਿਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕੀਤੇ ਸਨ।

Click to comment

Leave a Reply

Your email address will not be published.

Most Popular

To Top