News

ਰਾਜ ਭਵਨ ਬਾਹਰ ਕਾਲੀਆਂ ਝੰਡੀਆਂ ਲੈ ਪਹੁੰਚੇ ‘ਆਪ’ ਵਿਧਾਇਕ, ਪੁਲਿਸ ਨਾਲ ਹੋਈ ਤਕਰਾਰ

ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਸਾਲ ਸ਼ੁਰੂ ਹੋਏ ਅੰਦੋਲਨ ਨੂੰ ਅੱਜ ਯਾਨੀ 26 ਮਈ ਨੂੰ 6 ਮਹੀਨੇ ਪੂਰੇ ਹੋ ਗਏ ਹਨ। ਇਸ ਮੌਕੇ ਕਿਸਾਨ ਜੱਥੇਬੰਦੀਆਂ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ ਅਤੇ ਉਹਨਾਂ ਅਪੀਲ ਕੀਤੀ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲੋਕ ਅੱਜ ਆਪਣੇ ਘਰਾਂ, ਵਾਹਨਾਂ, ਦੁਕਾਨਾਂ ‘ਤੇ ਕਾਲਾ ਝੰਡਾ ਲਗਾਉਣ।

ਇਸ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ‘ਚ ਪੰਜਾਬ ਦੇ ਗਵਰਨਰ ਦੀ ਰਿਹਾਇਸ਼ ਅੱਗੇ ਜ਼ੋਰਦਾਰ ਆਮ ਆਦਮੀ ਪਾਰਟੀ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਕਿਸਾਨਾਂ ਦੇ ਸਮਰਥਨ ‘ਚ ਗਵਰਨਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਦੌਰਾਨ ‘ਆਪ’ ਵਿਧਾਇਕਾਂ ਵੱਲੋਂ ਪੁਲਿਸ ‘ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਵੀ ਲਾਏ ਜਾ ਰਹੇ ਹਨ ਅਤੇ ਪੁਲਿਸ ਵੀ ਪ੍ਰਦਰਸ਼ਨ ਕਰ ਰਹੇ ਆਪ ਆਗੂਆਂ ਨੂੰ ਹਿਰਾਸਤ ‘ਚ ਲੈਂਦੀ ਹੋਈ ਨਜ਼ਰ ਆ ਰਹੀ ਹੈ।

ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਧੱਕੇ ਨਾਲ ਕਿਸਾਨਾਂ ‘ਤੇ ਥੋਪ ਰਹੀ ਹੈ ਉਹਨਾਂ ਪ੍ਰਦਰਸ਼ਨ ਦੌਰਾਨ ਖੇਤੀਬਾੜੀ ਕਾਨੂੰਨਾਂ ਨੂੰ ਮੁਅੱਤਲ ਕਰਨ ਦੀ ਮੰਗ ਵੀ ਕੀਤੀ।

ਦੱਸ ਦਈਏ ਕਿ ਕਿਸਾਨ ਪਿਛਲੇ ਸਾਲ ਨੰਵਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡੇਰਾ ਲਈ ਬੈਠੇ ਹਨ ਅਤੇ ਉਹਨਾਂ ਵੱਲੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਗੱਲਬਾਤ ਦੀ ਬਹਾਲੀ ਦੀ ਅਪੀਲ ਵੀ ਕੀਤੀ ਗਈ ਹੈ।  

Click to comment

Leave a Reply

Your email address will not be published.

Most Popular

To Top