ਰਾਜ ਸਭਾ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਅੱਜ ਆਖਰੀ ਤਰੀਕ

ਪੰਜਾਬ ਸਰਕਾਰ ਵੱਲੋਂ ਪੰਜ ਰਾਜ ਸਭਾ ਦੀਆਂ ਸੀਟਾਂ ਲਈ ਨਾਮਜ਼ਦਗੀਆਂ ਦਾਖਲ ਕਰ ਦਿੱਤੀਆਂ ਗਈਆਂ ਹਨ। ‘ਆਪ’ ਵੱਲੋਂ ਸੰਦੀਪ ਪਾਠਕ, ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ ਅਤੇ ਅੱਜ ਇਹਨਾਂ ਨਾਮਜ਼ਦਗੀ ਪੱਤਰਾਂ ਨੂੰ ਵਾਪਸ ਲੈ ਸਕਣ ਦਾ ਆਖਰੀ ਮੌਕਾ ਹੈ।

ਪਾਰਟੀ ਆਪਣੇ ਕਿਸੇ ਉਮੀਦਵਾਰ ਦੀ ਨਾਮਜ਼ਦਗੀ ਵਾਪਸ ਸਕਦੀ ਹੈ। 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਉਸ ਤੋਂ ਬਾਅਦ ਸ਼ਾਮ 5 ਵਜੇ ਰਾਜ ਸਭਾ ਦੀਆਂ ਸੀਟਾਂ ਲਈ ਨਤੀਜੇ ਐਲਾਨੇ ਜਾਣਗੇ।
ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਕ ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਵਿੱਚੋਂ ਜਿਹਨਾਂ ਵਿਚੋਂ ਪੰਜ ਮੌਜੂਦਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਅਪ੍ਰੈਲ ਵਿੱਚ ਖਤਮ ਹੋਣ ਜਾ ਰਹੇ ਹਨ। ਹਰਭਜਨ ਸਿੰਘ ਨੂੰ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਸੌਂਪਣ ਦੀ ਤਿਆਰੀ ਹੈ। ਦੂਜਾ ਨਾਮ ਰਾਘਵ ਚੱਢਾ ਦਾ ਹੈ। ਇਸ ਸਮੇਂ ਉਹ ਦਿੱਲੀ ਤੋਂ ਵਿਧਾਇਕ ਹਨ।
