ਰਾਜ ਸਭਾ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਤਰੀਕ, ਪਹਿਲਾ ਨਾਮ ਆਇਆ ਸਾਹਮਣੇ
By
Posted on

ਰਾਜ ਸਭਾ ਦੀਆਂ 5 ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਤਰੀਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਮਾਰਚ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਤੋਂ ਬਾਅਦ ਸ਼ਾਮ 5 ਵਜੇ ਚੋਣ ਨਤੀਜੇ ਐਲਾਨੇ ਜਾਣਗੇ।

ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਕ ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਵਿਚੋਂ ਜਿਹਨਾਂ ਵਿੱਚੋਂ ਪੰਜ ਮੌਜੂਦ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਅਪ੍ਰੈਲ ਵਿੱਚ ਖਤਮ ਹੋਣ ਜਾ ਰਹੇ ਹਨ। ਆਈਆਈਟੀ ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਨੂੰ ਰਾਜ ਸਭਾ ਲਈ ਚੁਣਿਆ ਗਿਆ ਹੈ।
