News

ਰਾਣਾ ਸੋਢੀ ਨੇ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਾਸ ਬੰਦੇ ਹਨ। ਉਹ ਕੈਪਟਨ ਦੇ ਕਾਰਜਕਾਲ ਵਿੱਚ ਕੈਬਨਿਟ ਮੰਤਰੀ ਸਨ। ਪਰ ਹੁਣ ਉਹਨਾਂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

Image

ਰਾਣਾ ਸੋਢੀ ਨੇ ਟਵੀਟ ਕਰਦਿਆਂ ਲਿਖਿਆ ਕਿ, “ਮੈਂ ਪੰਜਾਬ ਦਾ ਦਮ ਘੁੱਟਣ ਅਤੇ ਲਾਚਾਰੀ ਨੂੰ ਸਵੀਕਾਰ ਨਹੀਂ ਕਰ ਸਕਦਾ! ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ ‘ਤੇ ਲਗਾ ਦਿੱਤਾ ਹੈ।

ਡੂੰਘੇ ਦੁੱਖ ਨਾਲ, ਮੈਂ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ।”

Click to comment

Leave a Reply

Your email address will not be published.

Most Popular

To Top