ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ HC ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਲੀਗਲ ਨੋਟਿਸ

 ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ HC ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਲੀਗਲ ਨੋਟਿਸ

ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਪੈਰੋਲ ਦਾ ਮਾਮਲਾ ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਇੱਕ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਚੀਫ਼ ਸੈਕਟਰੀ ਨੂੰ ਨੋਟਿਸ ਭੇਜਿਆ ਹੈ। ਉਹਨਾਂ ਨੇ ਰਾਮ ਰਹੀਮ ਪੈਰੋਲ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।

Punjab and Haryana HC refuses anticipatory bail to 95-year-old accused

ਚੰਡੀਗੜ੍ਹ ਦੇ ਵਕੀਲ ਐਚਸੀ ਅਰੋੜਾ ਨੇ ਹਰਿਆਣਾ ਦੇ ਸੀਐਸ ਨੂੰ ਭੇਜੇ ਨੋਟਿਸ ਵਿੱਚ ਕਿਹਾ ਹੈ ਕਿ ਰਾਮ ਰਹੀਮ ਨੂੰ ਸਾਧਵੀਆਂ ਦੇ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਹੈ।

ਪੈਰੋਲ ਤੇ ਆਇਆ ਰਾਮ ਰਹੀਮ ਯੂਪੀ ਦੇ ਬਾਗਪਤ ਵਿੱਚ ਰਹਿ ਕੇ ਸਤਸੰਗ ਕਰ ਰਿਹਾ ਹੈ। ਵਕੀਲ ਨੇ ਰਾਮ ਰਹੀਮ ਦੇ ਆਨਲਾਈਨ ਸਤਸੰਗ ਕਰਨ ਤੇ ਵੀ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਸੱਤਾਧਾਰੀ ਪਾਰਟੀ ਭਾਜਪਾ ਅਤੇ ਵਿਰੋਧੀ ਪਾਰਟੀ ਦੇ ਨੇਤਾ ਰਾਮ ਰਹੀਮ ਤੋਂ ਆਸ਼ੀਰਵਾਦ ਲੈ ਰਹੇ ਹਨ।

Leave a Reply

Your email address will not be published.