News

ਰਾਵਣ ਦੀ ਥਾਂ ਮੋਦੀ ਦੇ ਪੁਤਲੇ ਫੂਕਣ ਦੀ ਦੇਸ਼ ਭਰ ‘ਚ ਚਰਚਾ, ਰਾਹੁਲ ਨੇ ਦਸਿਆ ਦੁਖਦਾਈ

ਦੁਸਹਿਰੇ ਵਾਲੇ ਦਿਨ ਪੰਜਾਬ ਵਿੱਚ ਜ਼ਿਆਦਾ ਲੋਕਾਂ ਨੇ ਰਾਵਣ ਦੀ ਥਾਂ ਮੋਦੀ ਦੇ ਪੁਤਲੇ ਸਾੜੇ ਸਨ। ਇਸ ਨੂੰ ਲੈ ਕੇ ਭਾਜਪਾ ਵਿੱਚ ਰੋਸ ਪਾਇਆ ਜਾ ਰਿਹਾ ਹੈ। ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇਸ ਨੂੰ ਦੁਖਦਾਈ ਆਖਿਆ ਹੈ। ਪੰਜਾਬ ਦੇ ਕਿਸਾਨਾਂ ਵੱਲੋਂ ਰਾਵਨ ਦੀ ਥਾਂ ਮੋਦੀ ਦੇ ਪੁਤਲੇ ਫੂਕਣ ਦੀ ਦੇਸ਼ ਭਰ ਵਿੱਚ ਚਰਚਾ ਹੈ।

ਬਿਹਾਰ ਚੋਣਾਂ ਵਿੱਚ ਵੀ ਇਹ ਮੁੱਦਾ ਬਣਿਆ ਹੋਇਆ ਹੈ। ਬਿਹਾਰ ਦੇ ਚੰਪਾਰਣ ਵਿੱਚ ਰਾਹੁਲ ਗਾਂਧੀ ਨੇ ਚੋਣ ਰੈਲੀ ਦੌਰਾਨ ਕਿਹਾ, “ਆਮ ਤੌਰ ‘ਤੇ, ਦੁਸਹਿਰੇ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਦ ਦੇ ਪੁਤਲੇ ਸਾੜੇ ਜਾਂਦੇ ਹਨ। ਪੰਜਾਬ ਵਿੱਚ ਪਹਿਲੀ ਵਾਰ ਵੇਖਿਆ ਗਿਆ ਕਿ ਦੁਸਹਿਰੇ ‘ਤੇ ਨਰਿੰਦਰ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਸਾੜੇ ਜਾ ਰਹੇ ਹਨ। 2020 ਵਿੱਚ ਰਾਵਣ ਨੂੰ ਪੂਰੇ ਪੰਜਾਬ ਵਿੱਚ ਨਹੀਂ ਸਾੜਿਆ ਗਿਆ, ਬਲਕਿ ਮੋਦੀ-ਅੰਬਾਨੀ-ਅਡਾਨੀ ਦਾ ਪੁਤਲਾ ਸਾੜਿਆ ਗਿਆ।” ਉਹਨਾਂ ਅੱਗੇ ਕਿਹਾ ਕਿ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਤੇ ਇਹ ਦੁੱਖ ਦੀ ਗੱਲ ਹੈ ਕਿ ਦੁਸਹਿਰੇ ਮੌਕੇ ਉਹਨਾਂ ਦੇ ਪੁਤਲੇ ਸਾੜੇ ਗਏ। ਜ਼ਿਕਰਯੋਗ ਹੈ ਕਿ ਅੱਜ ਬਿਹਾਰ ਵਿਧਾਨ ਸਭ ਦੇ ਪਹਿਲੇ ਪੜਾਅ ਦੇ ਲਈ 71 ਸੀਟਾਂ ਤੇ ਵੋਟਾਂ ਪੈ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਕੌਮੀ ਲੀਡਰਾਂ ਦੀਆਂ ਰੈਲੀਆਂ ਦਾ ਦੌਰ ਵੀ ਜਾਰੀ ਹੈ। ਇਸ ਦੌਰਾਨ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਵੀ ਵੈਸਟ ਚੰਪਾਰਣ ‘ਚ ਰੈਲੀ ਕੱਢੀ। ਪੰਜਾਬ ਵਿੱਚ ਕਿਸਾਨ ਅੰਦੋਲਨ ਜ਼ੋਰਾਂ ਤੇ ਹੈ। ਕਿਸਾਨ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰੀ ਦੀ ਮੋਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਪਰ ਪ੍ਰਧਾਨ ਮੰਤਰੀ ਮੋਦੀ ਇਹ ਕਾਨੂੰਨ ਵਾਪਸ ਲੈਣ ਨੂੰ ਤਿਆਰ ਨਹੀਂ ਹਨ। ਹੁਣ ਭਾਰਤ ਦੀਆਂ 250 ਕਿਸਾਨ ਜੱਥੇਬੰਦੀਆਂ ਇਕਜੁੱਟ ਹੋ ਕੇ ਖੜੀਆਂ ਹਨ ਤੇ ਉਹਨਾਂ ਵੱਲੋਂ 5 ਨਵੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

Click to comment

Leave a Reply

Your email address will not be published. Required fields are marked *

Most Popular

To Top