News

ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਇਸ ਲਈ ਕੀਤਾ ਇਨਕਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਨੂੰ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ। ਪਰ ਰਾਸ਼ਟਰਪਤੀ ਨੇ ਮਿਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਕਾਤ ਦਾ ਐਲਾਨ ਕੀਤਾ ਸੀ।

ਇਸ ਲਈ ਕੈਪਟਨ ਨੇ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ। ਪੰਜਾਬ ਸਰਕਾਰ ਨੇ ਇਸ ਨੂੰ ਸੂਬੇ ਨਾਲ ਵਿੱਤਕਰਾ ਕਰਾਰ ਦਿੱਤਾ ਹੈ ਪਰ ਰਾਸ਼ਟਰਪਤੀ ਨੇ ਇਸ ਬਾਰੇ ਸਪਸ਼ਟ ਕੀਤਾ ਹੈ ਕਿ ਆਖਰ ਕੈਪਟਨ ਨੂੰ ਕਿਉਂ ਨਹੀਂ ਸਮਾਂ ਦਿੱਤਾ ਗਿਆ।

ਰਾਸ਼ਟਰਪਤੀ ਸਕੱਤਰੇਤ ਵੱਲੋਂ ਇਹ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ ਜਿਸ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ।

ਦਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਅਕਤੂਬਰ ਨੂੰ ਖੇਤੀ ਸੋਧ ਬਿੱਲ ਪਾਸ ਕਰਨ ਮਗਰੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਇਹ ਬਿੱਲ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਹਵਾਲੇ ਕੀਤੇ ਸਨ। ਉਸ ਦਿਨ ਹੀ ਉਹਨਾਂ ਨੇ ਕਿਹਾ ਸੀ ਕਿ ਉਹ 2 ਤੋਂ 5 ਨਵੰਬਰ ਦੇ ਵਿਚਕਾਰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ।

ਜ਼ਿਕਰਯੋਗ ਹੈ ਕਿ ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਵਿੱਚ ਤਰਥਲੀ ਮਚੀ ਹੋਈ ਹੈ। ਕਿਸਾਨਾਂ ਦਾ ਗੁੱਸਾ ਲਗਤਾਰ ਵਧਦਾ ਜਾ ਰਿਹਾ ਹੈ। ਉਹਨਾਂ ਨੇ ਸਾਫ ਕੀਤਾ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਖੇਤੀ ਬਿੱਲਾਂ ਨੂੰ ਰੱਦ ਨਹੀਂ ਕਰਦੀ ਉਦੋਂ ਤਕ ਉਹਨਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।  

Click to comment

Leave a Reply

Your email address will not be published.

Most Popular

To Top