Punjab

ਰਾਸ਼ਟਰਪਤੀ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਕੀਤਾ ਮਨਜ਼ੂਰ

ਕੇਂਦਰੀ ਮੰਤਰੀ ਮੰਡਲ ਹਰਸਿਮਰਤ ਕੌਰ ਬਾਦਲ ਦਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।  ਹਰਸਿਮਰਤ ਨੇ ਖੇਤੀਬਾੜੀ ਖੇਤਰ ਨਾਲ ਜੁੜੇ ਤਿੰਨ ਬਿੱਲਾਂ ਦੇ ਵਿਰੋਧ ‘ਚ ਵੀਰਵਾਰ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਰਾਸ਼ਟਰਪਤੀ ਭਵਨ ਨੇ ਇਕ ਬਿਆਨ ‘ਚ ਕਿਹਾ,”ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ‘ਤੇ ਕੇਂਦਰੀ ਮੰਤਰੀ ਮੰਡਲ ਤੋਂ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਤੁਰੰਤ ਸਵੀਕਾਰ ਕਰ ਲਿਆ ਹੈ।” ਉਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਝਾਅ ‘ਤੇ ਰਾਸ਼ਟਰਪਤੀ ਨੇ ਕੈਬਨਿਟ ਮੰਤਰੀ ਨਰੇਂਦਰ ਸਿੰਘ ਤੋਮਰ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਦੇ ਐਡੀਸ਼ਨਲ ਚਾਰਜ ਸੌਂਪਿਆ ਹੈ।

ਇਹ ਵੀ ਪੜ੍ਹੋ: ਹਰਸਿਮਰਤ ਕੌਰ ਬਾਦਲ ਦਾ ਕੇਂਦਰੀ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣਾ ਇਕ ਡਰਾਮਾ ਹੈ: ਕੈਪਟਨ

ਤੋਮਰ ਕੋਲ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲੇ, ਗ੍ਰਾਮੀਣ ਵਿਕਾਸ ਮੰਤਰਾਲੇ ਅਤੇ ਪੰਚਾਇਤੀ ਰਾਜ ਮੰਤਰਾਲੇ ਸਮੇਤ ਕਈ ਵਿਭਾਗ ਹਨ। ਹਰਸਿਮਰਤ ਨੇ ਲੋਕ ਸਭਾ ‘ਚ ਇਨ੍ਹਾਂ ਬਿੱਲਾਂ ਨੂੰ ਪਾਸ ਹੋਣ ਤੋਂ ਸਿਰਫ਼ ਕੁਝ ਹੀ ਘੰਟਿਆਂ ਪਹਿਲਾਂ ਟਵੀਟ ਕੀਤਾ ਸੀ,”ਮੈਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਬਿੱਲਾਂ ਦੇ ਵਿਰੋਧ ‘ਚ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਵੀ ਪੜ੍ਹੋ: ‘ਆਪ’ ਨੇ ਟਰੈਕਟਰਾਂ ’ਤੇ ਚੜ੍ਹ ਕੇ ਬਾਦਲਾਂ ਦੇ ਘਰ ਦਾ ਕੀਤਾ ਘਿਰਾਓ

ਕਿਸਾਨਾਂ ਦੀ ਧੀ ਅਤੇ ਭੈਣ ਅਤੇ ਤੌਰ ‘ਤੇ ਉਨ੍ਹਾਂ ਨਾਲ ਖੜ੍ਹੇ ਹੋਣ ‘ਤੇ ਮਾਣ ਹੈ।” ਦਸ ਦਈਏ ਕਿ ਲੋਕ ਸਭਾ ਵਿੱਚ ਵੀਰਵਾਰ ਨੂੰ ਖੇਤੀਬਾੜੀ ਪੈਦਾਵਾਰ ਵਪਾਰ ਅਤੇ ਵਣਜ (ਤਰੱਕੀ ਅਤੇ ਸਹੂਲਤ) ਬਿੱਲ, ਕਿਸਾਨੀ (ਮਜ਼ਬੂਤੀਕਰਨ ਅਤੇ ਸੁਰੱਖਿਆ) ਕੀਮਤ ਭਰੋਸਾ ਸਮਝੌਤਾ ਅਤੇ ਖੇਤੀਬਾੜੀ ਸੇਵਾ ‘ਤੇ ਕਰਾਰ ਬਿੱਲ ਪਾਸ ਹੋ ਗਿਆ ਹੈ। ਇਸ ਤੋਂ ਪਹਿਲਾਂ ਜ਼ਰੂਰੀ ਵਸਤੂ (ਸੋਧ) ਬਿੱਲ ਪਹਿਲਾਂ ਹੀ ਪਾਸ ਹੋ ਚੁੱਕਿਆ ਹੈ।

Click to comment

Leave a Reply

Your email address will not be published. Required fields are marked *

Most Popular

To Top