News

ਰਾਸ਼ਨ ਕਾਰਡ ਰਾਹੀਂ ਮੁਫ਼ਤ ਅਨਾਜ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਦਾ ਲੈ ਸਕਦੇ ਹੋ ਲਾਭ

ਰਾਸ਼ਨ ਕਾਰਡ ਰਾਹੀਂ ਮੁਫ਼ਤ ਅਨਾਜ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਦਾ ਲਾਭਾ ਲੈ ਸਕਦੇ ਹੋ। ਅਜਿਹੇ ਵਿੱਚ ਤੁਹਾਡੇ ਕੋਲ ਇਹ ਸਰਕਾਰੀ ਕਾਰਡ ਹੋਣਾ ਜ਼ਰੂਰੀ ਹੈ। ਜੇ ਤੁਹਾਡੇ ਕੋਲ ਅਜੇ ਵੀ ਇਹ ਕਾਰਡ ਨਹੀਂ ਹੈ ਜਾਂ ਇਸ ਵਿੱਚ ਤੁਹਾਡਾ ਨਾਮ ਸ਼ਾਮਲ ਨਹੀਂ ਹੈ ਤਾਂ ਤੁਸੀਂ ਹੁਣ ਇਹ ਕੰਮ ਘਰ ਬੈਠੇ ਆਨਲਾਈਨ ਕਰ ਸਕਦੇ ਹੋ। ਕੇਂਦਰ ਸਰਕਾਰ ਵੱਲੋਂ ਕੋਰੋਨਾ ਕਾਲ ਦੌਰਾਨ ਗਰੀਬ ਲੋਕਾਂ ਨੂੰ ਮੁਫ਼ਤ ਕਣਕ, ਚੌਲ ਦੀ ਸਹੂਲਤ ਦਿੱਤੀ ਗਈ ਸੀ।

One nation, one ration card' scheme: 5 more states join the initiative

ਤੁਸੀਂ ਨਵੰਬਰ 2021 ਤੱਕ ਇਸ ਸਹੂਲਤ ਦਾ ਲਾਭ ਲੈ ਸਕਦੇ ਹੋ। ਦਿੱਲੀ ਸਰਕਾਰ ਤੇ ਉੱਤਰ ਪ੍ਰਦੇਸ਼ ਸਮੇਤ ਕੁਝ ਸੂਬਿਆਂ ਨੇ ਇਸ ਯੋਜਨਾ ਨੂੰ ਅਗਲੇ 4 ਮਹੀਨਿਆਂ ਲਈ ਵਧਾ ਦਿੱਤਾ ਹੈ। ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ (PMGKAY) ਦੇ ਤਹਿਤ ਮੁਫ਼ਤ ਰਾਸ਼ਨ ਦੀ ਸਹੂਲਤ ਪ੍ਰਦਾਨ ਕਰਨੀ ਸ਼ੁਰੂ ਕੀਤੀ ਸੀ।

ਸ਼ੁਰੂ ‘ਚ ਇਹ ਸਕੀਮ ਅਪ੍ਰੈਲ-ਜੂਨ 2020 ਦੀ ਮਿਆਦ ਲਈ ਸ਼ੁਰੂ ਕੀਤੀ ਗਈ ਸੀ, ਪਰ ਬਾਅਦ ‘ਚ ਇਸ ਨੂੰ ਇਸ ਸਾਲ 30 ਨਵੰਬਰ 2020 ਤਕ ਵਧਾ ਦਿੱਤਾ ਗਿਆ ਪਰ ਇਸ ਸਾਲ ਕੋਰੋਨਾ ਦੀ ਦੂਜੀ ਲਹਿਰ ਆਉਣ ਤੋਂ ਬਾਅਦ ਮਈ-ਜੂਨ ਮਹੀਨੇ ਲਈ ਦੁਬਾਰਾ ਯੋਜਨਾ ਲਿਆਂਦੀ ਗਈ ਪਰ ਬਾਅਦ ‘ਚ ਸਰਕਾਰ ਨੇ ਇਸ ਸਕੀਮ ਨੂੰ ਪੰਜ ਮਹੀਨੇ ਤੇ ਜੁਲਾਈ ਤੋਂ ਨਵੰਬਰ 2021 ਤਕ ਵਧਾ ਦਿੱਤਾ ਤਾਂ ਜੋ ਲੋਕਾਂ ਨੂੰ ਮੁਫਤ ਅਨਾਜ ਮਿਲ ਸਕੇ।

ਦੱਸ ਦਈਏ ਕਿ ਰਾਸ਼ਨ ਕਾਰਡ ਰਾਹੀਂ ਮੁਫ਼ਤ ਤੇ ਸਸਤੇ ਰਾਸ਼ਨ ਤੋਂ ਇਲਾਵਾ ਹੋਰ ਵੀ ਕਈ ਸਹੂਲਤਾਂ ਮਿਲਦੀਆਂ ਹਨ। ਤੁਸੀਂ ਇਸ ਕਾਰਡ ਨੂੰ ਪਤੇ ਦੇ ਸਬੂਤ ਵਜੋਂ ਵਰਤ ਸਕਦੇ ਹੋ। ਇਸ ਤੋਂ ਇਲਾਵਾ ਇਸ ਨੂੰ ਪਛਾਣ ਪੱਤਰ ਵਜੋਂ ਵਰਤਿਆ ਜਾ ਸਕਦਾ ਹੈ। ਇਸ ਦੀ ਵਰਤੋਂ ਹੋਰ ਜ਼ਰੂਰੀ ਦਸਤਾਵੇਜ਼ ਬਣਾਉਣ ਲਈ ਵੀ ਕੀਤੀ ਜਾ ਸਕਦੀ ਹੈ।

Click to comment

Leave a Reply

Your email address will not be published.

Most Popular

To Top